Posted on December 17th, 2014

ਅੰਮ੍ਰਿਤਸਰ- ਨਾਨਕਸ਼ਾਹੀ ਕੈਲੰਡਰ ਸਬੰਧੀ ਵਿਵਾਦ ਦੌਰਾਨ ਮੂਲ ਨਾਨਕਸ਼ਾਹੀ ਕੈਲੰਡਰ ਦਾ ਸਮਰਥਨ ਕਰਨ ਵਾਲੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਸੁਰੱਖਿਆ ਛਤਰੀ ਅਤੇ ਪਾਇਲਟ ਵਾਹਨ ਵਾਪਸ ਲੈ ਲਏ ਗਏ। ਸੂਤਰਾਂ ਮੁਤਾਬਕ ਸਰਕਾਰੀ ਆਦੇਸ਼ਾਂ ਮੁਤਾਬਕ ਜਥੇਦਾਰ ਨੰਦਗੜ੍ਹ ਕੋਲੋਂ ਸਰਕਾਰੀ ਪਾਇਲਟ ਵਾਹਨ ਵਾਪਸ ਮੰਗਵਾ ਲਿਆ ਗਿਆ ਤੇ ਸੁਰੱਖਿਆ ਛਤਰੀ ਵਿੱਚ ਸ਼ਾਮਲ ਪੰਜਾਬ ਪੁਲੀਸ ਦੇ ਛੇ ਗਾਰਡ ਵੀ ਬਠਿੰਡਾ ਸੱਦ ਲਏ ਗਏ।
ਦੱਸਣਯੋਗ ਹੈ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਕਾਰਨ ਗੁਰਪੁਰਬ ਅਤੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਇਕੱਠੀਆਂ ਆਉਣ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਤਰੀਕਾਂ ਬਦਲ ਦਿੱਤੀਆਂ ਗਈਆਂ ਸਨ ਪਰ ਇਸ ਮਗਰੋਂ ਫ਼ੈਸਲਾ ਵਾਪਸ ਲੈ ਲਿਆ ਗਿਆ। ਇਸ ਕਾਰਨ ਸਿੰਘ ਸਾਹਿਬਾਨ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਕੌਮ ਵੱਲੋਂ ਵੀ ਪ੍ਰਵਾਨ ਨਹੀਂ ਕੀਤਾ ਗਿਆ। ਇਸ ਵਿਵਾਦ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਮੁੜ ਨਾਨਕਸ਼ਾਹੀ ਕੈਲੰਡਰ ਵਿੱਚ ਸੋਧ ਕਰਨ ਦੇ ਨਾਂ ‘ਤੇ ਬਿਕਰਮੀ ਕੈਲੰਡਰ ਲਾਗੂ ਕਰਨ ਦੀ ਯੋਜਨਾ ਹੈ ਪਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਦੇ ਹੱਕ ਵਿੱਚ ਹਨ। ਇਸ ਕਾਰਨ ਪੰਜ ਸਿੰਘ ਸਾਹਿਬਾਨ ਦੀ ਇਸ ਮੁੱਦੇ ‘ਤੇ ਸਹਿਮਤੀ ਨਹੀਂ ਬਣ ਰਹੀ।
ਜਥੇਦਾਰ ਨੰਦਗੜ੍ਹ ਵੱਲੋਂ ਕਈ ਵਾਰ ਆਰਐਸਐਸ ਦੀਆਂ ਗਤੀਵਿਧੀਆਂ ਦਾ ਵਿਰੋਧ ਵੀ ਕੀਤਾ ਗਿਆ ਸੀ। ਵੇਰਵਿਆਂ ਅਨੁਸਾਰ ਉਨ੍ਹਾਂ ਦੇ ਇਸ ਰਵਈਏ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਨਾਖੁਸ਼ ਹਨ। ਇਸ ਦੇ ਸਿਟੇ ਵਜੋਂ ਹੀ ਸੁਰੱਖਿਆ ਛਤਰੀ ਤੇ ਪਾਇਲਟ ਵਾਹਨ ਵਾਪਸ ਲੈ ਲਿਆ ਗਿਆ ਹੈ।
ਵੇਰਵਿਆਂ ਅਨੁਸਾਰ ਇਸ ਮਾਮਲੇ ਵਿੱਚ ਜਥੇਦਾਰ ਨੰਦਗੜ੍ਹ ਕੋਲੋਂ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ ਪਰ ਉਨ੍ਹਾਂ ਅਸਤੀਫ਼ਾ ਦੇਣ ਤੋਂ ਅਜੇ ਇਨਕਾਰ ਕਰ ਦਿੱਤਾ। ਸੁਰੱਖਿਆ ਛਤਰੀ ਵਾਪਸ ਲੈਣ ਬਾਰੇ ਪੁੱਛੇ ਜਾਣ ‘ਤੇ ਬਠਿੰਡਾ ਦੇ ਐਸਐਸਪੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ, ਕਿਉਂਕਿ ਸੁਰੱਖਿਆ ਛਤਰੀ ਮੁਹੱਈਆ ਕਰਨ ਤੇ ਵਾਪਸ ਲੈਣ ਦਾ ਮਾਮਲਾ ਏਡੀਜੀਪੀ ਦੇ ਘੇਰੇ ਹੇਠ ਆਉਂਦਾ ਹੈ। ਇਸ ਬਾਰੇ ਸਬੰਧਤ ਏਡੀਜੀਪੀ ਨਾਲ ਸੰਪਰਕ ਨਹੀਂ ਹੋ ਸਕਿਆ।
ਧੰਨਵਾਦ ਸਹਿਤ- ਪੰਜਾਬੀ ਟ੍ਰਿਬਿਊਨ ਚੰਡੀਗੜ੍ਹ

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026