Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਚੰਦੂਮਾਜਰਾ: ਅੱਤਵਾਦੀ ਦੀ ਪਰਿਭਾਸ਼ਾ ਹਰ ਵਿਅਕਤੀ ਲਈ ਵੱਖਰੀ ਹੁੰਦੀ ਹੈ

Posted on December 18th, 2014


ਨਵੀਂ ਦਿੱਲੀ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਸੰਸਦ ਮੈਂਬਰ ਰਵਨੀਤ ਸਿੰਘ ‘ਤੇ ਦੋਸ਼ ਲਗਾਇਆ ਕਿ ਉਹ ਖਾੜਕੂਵਾਦ ਦੇ ਦੌਰ ਦੇ ਜੁਝਾਰੂਆਂ ਦੀਆਂ ਫੋਟੋਆਂ ਅਤੇ ਹੋਰ ਯਾਦਗਾਰੀ ਚਿੰਨ੍ਹ ਹਰਿਮੰਦਰ ਸਾਹਿਬ ਵਿਚ ਲਗਾਏ ਜਾਣ ਸੰਬੰਧੀ ਗੱਲਾਂ ਦੱਸ ਕੇ ਸਦਨ ਨੂੰ ਗੁੰਮਰਾਹ ਕਰ ਰਹੇ ਹਨ।

ਚੰਦੂਮਾਜਰਾ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਅਜਿਹੀਆਂ ਗੱਲਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਲੋਕ ਸਭਾ ਵਿਚ ਸਿਫਰ ਕਾਲ ਦੌਰਾਨ ਮਾਮਲਾ ਉਠਾਉਂਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਦਿਨੀਂ ਸਿਫਰ ਕਾਲ ਦੌਰਾਨ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਨੇ ਇਸ ਤਰ੍ਹਾਂ ਦੇ ਦੋਸ਼ ਲਗਾ ਕੇ ਸਦਨ ਨੂੰ ਗੁੰਮਰਾਹ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਚੰਦੂਮਾਜਰਾ ਨੇ ਕਿਹਾ ਕਿ ਅੱਤਵਾਦੀ ਦੀ ਪਰਿਭਾਸ਼ਾ ਹਰ ਵਿਅਕਤੀ ਲਈ ਵੱਖਰੀ ਹੁੰਦੀ ਹੈ। ‘ਕਾਂਗਰਸ ਲਈ ਤਾਂ ਭਗਤ ਸਿੰਘ ਅਤੇ ਊਧਮ ਸਿੰਘ ਵੀ ਅੱਤਵਾਦੀ ਰਹੇ ਹਨ ਪਰ ਸਾਡੇ ਲਈ ਉਹ ਸ਼ਹੀਦ ਹਨ।’

ਇਸ ਦਾ ਰਵਨੀਤ ਸਿੰਘ ਬਿੱਟੂ ਨੇ ਸਖ਼ਤ ਵਿਰੋਧ ਕੀਤਾ। ਇਸ ਦੇ ਤੁਰੰਤ ਬਾਅਦ ਦੋਵਾਂ ਧਿਰਾਂ ਵਿਚ ਸ਼ਬਦੀ ਜੰਗ ਸ਼ੁਰੂ ਹੋ ਗਈ। ਕਾਂਗਰਸ ਦੇ ਜਯੋਤਿਰਾਦਿਤਿਆ ਸਿੰਧੀਆ ਨੇ ਸਪੀਕਰ ਸੁਮਿੱਤਰਾ ਮਹਾਜਨ ਨੂੰ ਚੰਦੂਮਾਜਰਾ ਦੀ ਟਿੱਪਣੀ ਨੂੰ ਸੰਸਦ ਦੀ ਕਾਰਵਾਈ ਵਿਚੋਂ ਹਟਾਉਣ ਲਈ ਕਿਹਾ। ਅਕਾਲੀ ਦਲ ਦੇ ਮੈਂਬਰ ਨੇ ਕਿਹਾ ਕਿ ਹਰਿਮੰਦਰ ਸਾਹਿਬ ਸਿੱਖਾਂ ਦਾ ਪਵਿੱਤਰ ਅਸਥਾਨ ਹੈ ਅਤੇ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਲਾਵਾ ਕੁਝ ਨਹੀਂ ਹੈ।



Archive

RECENT STORIES