Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪ੍ਰਾਪਰਟੀ ਦੀ ਵੰਡ ਕਾਰਨ ਨਹੀਂ ਹੋ ਰਿਹਾ ਆਸ਼ੂਤੋਸ਼ ਦਾ ਸਸਕਾਰ

Posted on January 30th, 2015

ਜਲੰਧਰ-ਨੂਰਮਹਿਲ ਸਥਿਤ ਦਿੱਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦੀ ਮੌਤ ਜਾਂ ਸਮਾਧੀ ਦੇ ਰਹੱਸ ਨੂੰ ਪੂਰਾ ਇਕ ਸਾਲ ਹੋ ਚੁੱਕਾ ਹੈ ਪਰ ਅਜੇ ਤੱਕ ਉਨ੍ਹਾਂ ਦਾ ਸਸਕਾਰ ਨਹੀਂ ਕੀਤਾ ਜਾ ਸਕਿਆ ਹੈ।ਆਸ਼ੂਤੋਸ਼ ਦੇ ਸਸਕਾਰ ਬਾਰੇ ਜਲੰਧਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਉਨ੍ਹਾਂ ਦੇ ਡਰਾਈਵਰ ਪੂਰਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਪ੍ਰਾਪਰਟੀ ਦੀ ਵੰਡ ਕਾਰਨ ਆਸ਼ੂਤੋਸ਼ ਦਾ ਸਸਕਾਰ ਨਹੀਂ ਹੋ ਰਿਹਾ ਹੈ। ਡੇਰੇ ਦੇ ਖਿਲਾਫ ਅਦਾਲਤ ਜਾਣ ਵਾਲੇ ਪੂਰਨ ਸਿੰਘ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਡੇਰੇ ਦੀ ਸੁਰੱਖਿਆ ‘ਤੇ ਕਰੋੜਾਂ ਰੁਪਏ ਖਰਚ ਕਰਕੇ ਆਮ ਜਨਤਾ ‘ਤੇ ਭਾਰ ਪਾ ਰਹੀ ਹੈ। ਉਧਰ ਦੂਜੇ ਪਾਸੇ ਡੇਰੇ ‘ਚ 8 ਫਰਵਰੀ ਨੂੰ ਵੱਡਾ ਭੰਡਾਰਾ ਕੀਤਾ ਜਾ ਰਿਹਾ ਹੈ, ਜਿਸ ‘ਚ ਭਾਰੀ ਗਿਣਤੀ ‘ਚ ਸੰਗਤਾਂ ਦੇ ਆਉਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਅਜੇ ਵੀ ਆਸ਼ੂਤੋਸ਼ ਦੇ ਸ਼ਰਧਾਲੂ ਉਨ੍ਹਾਂ ਦੇ ਵਾਪਸ ਆਉਣ ਦੀ ਉਡੀਕ ਕਰ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਸ਼ੂਤੋਸ਼ ਇਕ ਦਿਨ ਜ਼ਰੂਰ ਵਾਪਸ ਆਉਣਗੇ।



Archive

RECENT STORIES