Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕੈਨੇਡਾ ਦਾ ਵੀਜ਼ਾ ਨਾ ਲੱਗਣ ਕਾਰਨ ਵਿਆਹੁਤਾ ਨੂੰ ਘਰੋਂ ਕੱਢਿਆ

Posted on February 1st, 2015

ਜਗਰਾਉਂ- ਸ਼ਹਿਰ ਦੀ ਇਕ ਵਿਆਹੁਤਾ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਪੈਸਿਆਂ ਦੀ ਮੰਗ ਨੂੰ ਪੂਰਾ ਨਾ ਕਰਨ 'ਤੇ ਘਰੋਂ ਕੱਢ ਦੇਣ ਦੀ ਖ਼ਬਰ ਹੈ, ਜਿਸ ਦੀ ਸ਼ਿਕਾਇਤ 'ਤੇ ਵੋਮੈਨ ਪੁਲਿਸ ਵੱਲੋਂ ਉਸ ਦੇ ਪਤੀ ਸਮੇਤ 4 ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਕੁਲਦੀਪ ਕੌਰ ਪੁੱਤਰੀ ਅਜੀਤ ਸਿੰਘ ਵਾਸੀ ਗਲੀ ਨੰਬਰ 1 ਲਿੰਕ ਰੋਡ ਜਗਰਾਉਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ ਖਰੜ ਦੇ ਰਹਿਣ ਵਾਲੇ ਜਸਵੀਰ ਸਿੰਘ ਨਾਲ ਸਾਲ 2006 'ਚ ਹੋਇਆ ਸੀ | ਵਿਆਹ ਮੌਕੇ ਉਸ ਦੇ ਪੇਕੇ ਪਰਿਵਾਰ ਵੱਲੋਂ ਨਗਦੀ ਸਮੇਤ ਹੋਰ ਦਾਜ ਦਿੱਤਾ, ਪਰ ਉਸ ਦੇ ਸਹੁਰੇ ਹੋਰ ਪੈਸਿਆਂ ਦੀ ਮੰਗ ਕਰਦੇ ਸਨ | ਕੁਝ ਸਮਾਂ ਪਹਿਲਾਂ ਉਸ ਨੇ ਕੈਨੇਡਾ ਜਾਣ ਦਾ ਕੇਸ ਅਪਲਾਈ ਕੀਤਾ, ਪਰ ਉਸ ਦਾ ਕੈਨੇਡਾ ਅਬੈਂਸੀ ਨੇ ਕੇਸ ਰੱਦ ਕਰ ਦਿੱਤਾ, ਜਿਸ ਕਾਰਨ ਉਸ ਦੇ ਪਤੀ ਨੇ ਆਪਣੇ ਮਾਤਾ-ਪਿਤਾ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ, ਤੇ ਘਰੋਂ ਬਾਹਰ ਕੱਢ ਦਿੱਤਾ | 

ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਚਮਕੌਰ ਸਿੰਘ ਨੇ ਦੱਸਿਆ ਕਿ ਪੀੜ੍ਹਤ ਕੁਲਦੀਪ ਕੌਰ ਦੇ ਬਿਆਨਾਂ ਅਨੁਸਾਰ ਕਥਿਤ ਦੋਸ਼ੀ ਜਸਵੀਰ ਸਿੰਘ ਪੁੱਤਰ ਬਲਵੰਤ ਸਿੰਘ, ਸੁਰਿੰਦਰ ਕੌਰ ਪਤਨੀ ਬਲਵੰਤ ਸਿੰਘ, ਬਲਵੰਤ ਸਿੰਘ ਪੁੱਤਰ ਹਰੀ ਸਿੰਘ ਵਾਸੀਅਨ ਗੁਰੂ ਨਾਨਕ ਕਲੋਨੀ ਵਾਰਡ ਨੰਬਰ 10 ਬਡਾਲਾ ਰੋਡ ਖਰੜ ਜ਼ਿਲ੍ਹਾ ਮੋਹਾਲੀ ਤੇ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਬੀਬੀ ਵਾਲਾ ਰੋਡ ਬਠਿੰਡਾ ਖਿਲਾਫ਼ ਪੁਲਿਸ ਥਾਣਾ ਵੋਮੈਨ ਜਗਰਾਉਂ 'ਚ ਮਾਮਲਾ ਦਰਜ ਕਰ ਲਿਆ ਗਿਆ |



Archive

RECENT STORIES