Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਕੀ ਨਾਬਾਲਗ ਧੀ ਨਾਲ ਬਲਾਤਕਾਰ ਕਰਨ ਵਾਲਾ ਹੌਲਦਾਰ ਗ੍ਰਿਫ਼ਤਾਰ

Posted on February 28th, 2015

<p>ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰਕੇ ਲਿਜਾਂਦੇ ਹੋਏ ਪੁਲੀਸ ਮੁਲਾਜ਼ਮ।<br></p>



ਐਸ.ਏ.ਐਸ. ਨਗਰ (ਮੁਹਾਲੀ)- ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਇਕ ਨਾਬਾਲਗ ਧੀ ਨਾਲ ਕਲਯੁਗੀ ਪਿਤਾ ਵੱਲੋਂ ਕਥਿਤ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੁਹਾਲੀ ਪੁਲੀਸ ਨੇ ਮੁਲਜ਼ਮ ਅਜੀਤ ਸਿੰਘ ਵਾਸੀ ਸੈਕਟਰ-66 ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਸੈਕਟਰ-9, ਚੰਡੀਗੜ੍ਹ ਸਥਿਤ ਪੰਜਾਬ ਪੁਲੀਸ ਦੇ ਹੈੱਡਕੁਆਟਰ ਵਿੱਚ ਹੌਲਦਾਰ ਤਾਇਨਾਤ ਹੈ। ਪੀੜਤ ਲੜਕੀ ਅਨੁਸਾਰ ਲੰਘੀ ਰਾਤ ਵੀ ਉਸ ਦੇ ਪਿਤਾ ਨੇ ਉਸ ਨਾਲ ਕਥਿਤ ਜਬਰ ਜਨਾਹ ਕੀਤਾ ਅਤੇ ਵਿਰੋਧ ਕਰਨ ’ਤੇ ਉਸ ਦੀ ਬੈਟ ਨਾਲ ਕੁੱਟਮਾਰ ਵੀ ਕੀਤੀ ਗਈ। ਲੜਕੀ ਦੀ ਮਾਂ ਦੀ ਕਰੀਬ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ।

ਫੇਜ਼-11 ਥਾਣੇ ਦੇ ਐਸਐਚਓ ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਪੀੜਤ ਲੜਕੀ ਦੇ ਦੱਸਣ ਅਨੁਸਾਰ ਮੁਲਜ਼ਮ ਅਜੀਤ ਸਿੰਘ ਪਿਛਲੇ ਇਕ ਸਾਲ ਤੋਂ ਆਪਣੀ ਨਾਬਾਲਗ ਧੀ ਨੂੰ ਡਰਾ-ਧਮਕਾ ਕੇ ਉਸ ਨਾਲ ਜਬਰ ਜਨਾਹ ਕਰਦਾ ਆ ਰਿਹਾ ਸੀ ਅਤੇ ਲੜਕੀ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ। ਪੀੜਤ ਲੜਕੀ ਨੇ ਅੱਜ ਚੰਡੀਗੜ੍ਹ ਵਿੱਚ ਰਹਿੰਦੀ ਆਪਣੀ ਮਾਸੀ ਨੂੰ ਸਾਰੀ ਗੱਲ ਦੱਸੀ। ਇਸ ਤੋਂ ਬਾਅਦ ਮਾਸੀ ਉਸ ਨੂੰ ਲੈ ਕੇ ਮੁਹਾਲੀ ਪੁਲੀਸ ਕੋਲ ਪਹੁੰਚ ਗਈ ਅਤੇ ਪੁਲੀਸ ਨੂੰ ਸਾਰੀ ਘਟਨਾ ਤੋਂ ਜਾਣੂ ਕਰਵਾਉਂਦੇ ਹੋਏ ਮੁਲਜ਼ਮ ਹੌਲਦਾਰ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਮੁਲਜ਼ਮ ਦੀ ਪਤਨੀ ਦੀ ਮੌਤ 4 ਸਾਲ ਪਹਿਲਾਂ ਹੋ ਗਈ ਸੀ। ਉਸ ਦਾ ਇੱਕ 5 ਸਾਲ ਦਾ ਬੇਟਾ ਵੀ ਹੈ। ਪਤਨੀ ਦੀ ਮੌਤ ਤੋਂ ਬਾਅਦ ਪਿਛਲੇ ਇੱਕ ਸਾਲ ਤੋਂ ਹੌਲਦਾਰ ਆਪਣੀ 13 ਸਾਲ ਦੀ ਧੀ ਨਾਲ ਜਬਰ ਜਨਾਹ ਕਰਲ ਲੱਗ ਪਿਆ। ਲੜਕੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਪੁਲੀਸ ਨੇ ਮੁਲਜ਼ਮ ਪਿਤਾ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸ.ਐਚ.ਓ ਨੇ ਦੱਸਿਆ ਕਿ ਮੁਲਜ਼ਮ ਅਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਦਾ ਵੀ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ।

ਇਸ ਸਬੰਧੀ ਸੰਪਰਕ ਕਰਨ ’ਤੇ ਐਸਐਮਓ ਡਾ. ਆਦੇਸ਼ ਕੰਗ ਨੇ ਦੱਸਿਆ ਕਿ ਮਹਿਲਾ ਡਾਕਟਰ ਤਮੰਨਾ ਵੱਲੋਂ ਲੜਕੀ ਦਾ ਚੈੱਕਅਪ ਕਰਨ ਅਤੇ ਜਾਂਚ ਤੋਂ ਬਾਅਦ ਬਲਾਤਕਾਰ ਹੋਣ ਦੀ ਪੁਸ਼ਟੀ ਕੀਤੀ ਹੈ।



Archive

RECENT STORIES