Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਨਾਮਧਾਰੀ ਸੰਪਰਦਾ ਦੇ ਮੁਖੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਤੁਲਨਾ ਵਾਲੇ ਸਿਰਸਾ ਨੂੰ ਤਲਬ ਕੀਤਾ ਜਾਵੇ

Posted on March 24th, 2015

ਅੰਮ੍ਰਿਤਸਰ- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਮੰਗ ਕੀਤੀ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਜਾਵੇ। ਪਾਕਿਸਤਾਨ ਤੋ ਟੈਲੀਫੋਨ ਤੇ ਗੱਲਬਾਤ ਕਰਦਿਆ ਗੋਪਾਲ ਸਿੰਘ ਚਾਵਲਾ ਨੇ ਕਿਹਾ ਕਿ ਦਿੱਲੀ ਕਮੇਟੀ ਵੱਲੇ ਦਿੱਲੀ ਫਤਹਿ ਦਿਵਸ ਮਨਾਇਆ ਗਿਆ ਤੇ ਇਸ ਸਮੇਂ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਘਿਨਾਉਣੀ ਹਰਕਤ ਕਰਦਿਆ ਨਾਮਧਾਰੀ ਸੰਪਰਦਾ ਦੇ ਮੁਖੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਤੁਲਨਾ ਕਰਦਿਆ ਸਤਿਗੁਰੂ ਸ਼ਬਦ ਦਾ ਇਸਤੇਮਾਲ ਕਰਕੇ ਸਿੱਖ ਸਿਧਾਂਤ ਦੀ ਅਵੱਗਿਆ ਕੀਤੀ ਹੈ।

ਉਨ੍ਹਾਂ ਇੱਕ ਵਿਅਕਤੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਤੁਲਨਾ ਕਰਨ ਦੀ ਕੀਤੀ ਬੱਜਰ ਗਲਤੀ ਦੀ ਨਿਖੇਧੀ ਕਰਦਿਅਾਂ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਤੋ ਮੰਗ ਕੀਤੀ ਕਿ ਗੁਰੂ ਸਾਹਿਬ ਦਾ ਨਿਰਾਦਰ ਕਰਨ ਵਾਲੇ ਵਿਅਕਤੀ ਨੂੰ ਤੁਰੰਤ ਅਕਾਲ ਤਖਤ ਸਾਹਿਬ ‘ਤੇ ਤਲਬ ਕਰਕੇ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਉਸ ਸਮੇ ਸਟੇਜ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਬਾਕੀ ਤਖਤਾਂ ਦੇ ਜਥੇਦਾਰ ਵੀ ਮੌਜੂਦ ਸਨ ਪਰ ਸਿਰਸਾ ਵੱਲੋ ਗੁਰੂ ਸਾਹਿਬ ਦਾ ਨਿਰਾਦਰ ਕੀਤੇ ਜਾਣ ਦਾ ਕਿਸੇ ਵੀ ਜਥੇਦਾਰ ਨੇ ਨੋਟਿਸ ਲੈਣ ਦੀ ਹਿੰਮਤ ਨਹੀ ਜੁਟਾਈ।

ਉਹਨਾਂ ਕਿਹਾ ਕਿ ਜਿਹੜੇ ਜਥੇਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ ਦੀ ਰਾਖੀ ਨਹੀ ਕਰ ਸਕਦੇ, ਉਹਨਾਂ ਨੂੰ ਜਥੇਦਾਰ ਅਖਵਾਉਣ ਦਾ ਕੋਈ ਅਧਿਕਾਰ ਨਹੀ ਹੈ। ਉਹਨਾਂ ਕਿਹਾ ਕਿ ਹੁਣ ਵੀ ਜੇਕਰ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਵਿੱਚ ਗੁਰੂ ਨੂੰ ਸਮਰਪਣ ਦੀ ਭਾਵਨਾ ਤੇ ਇਖਲਾਕ ਨਾ ਦੀ ਕੋਈ ਕਣੀ ਹੈ ਤਾਂ ਜਥੇਦਾਰ ਬਿਨਾਂ ਕਿਸੇ ਦੇਰੀ ਤੋ ਦੋਸ਼ੀ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਤਨਖਾਹ ਲਗਾਏ ਵਰਨਾ ਜਥੇਦਾਰੀ ਤੋ ਅਸਤੀਫਾ ਦੇ ਕੇ ਘਰੇ ਬੈਠ ਜਾਵੇ।



Archive

RECENT STORIES