Posted on May 2nd, 2015

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਸਬੰਧਤ ਔਰਬਿਟ ਸਮੇਤ ਹੋਰ ਟਰਾਂਸਪੋਰਟ ਕੰਪਨੀਆਂ ਨੇ ਆਪਣੀਆਂ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਬੰਦ ਕਰ ਦਿੱਤੀਆਂ ਹਨ। ਹਾਲ ਦੀ ਘੜੀ ਰਾਜ ਦੀਆਂ ਸੜਕਾਂ 'ਤੇ ਬਾਦਲ ਪਰਿਵਾਰ ਦੀਆਂ ਕੰਪਨੀਆਂ ਨਾਲ ਸਬੰਧਤ ਬਸਾਂ ਦਿਖਾਈ ਨਹੀਂ ਦੇਣਗੀਆਂ। ਇਨ੍ਹਾਂ ਕੰਪਨੀਆਂ ਦੇ ਪ੍ਰਤੀਨਿਧੀਆਂ ਵੱਲੋਂ ਕਿਹਾ ਗਿਆ ਹੈ ਕਿ ਬਸਾਂ ਦੇ ਸਟਾਫ਼ (ਡਰਾਈਵਰਾਂ ਤੇ ਕੰਡਕਟਰਾਂ) ਨੂੰ ਸਿਖਲਾਈ ਦੇਣ ਤੋਂ ਬਾਅਦ ਹੀ ਬਸਾਂ ਮੁੜ ਸੜਕਾਂ 'ਤੇ ਲਿਆਂਦੀਆਂ ਜਾਣਗੀਆਂ।
ਸੂਤਰਾਂ ਦਾ ਦੱਸਣਾ ਹੈ ਕਿ ਇਹ ਫ਼ੈਸਲਾ ਸੁਖਬੀਰ ਸਿੰਘ ਬਾਦਲ ਵੱਲੋਂ ਨਵੀਂ ਦਿੱਲੀ ਵਿੱਚ ਆਪਣੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਮੋਗਾ ਕਾਂਡ ਤੋਂ ਬਾਅਦ ਪੈਦਾ ਹੋਏ ਹਾਲਾਤ 'ਤੇ ਨਜ਼ਰਸਾਨੀ ਕਰਨ ਉਪਰੰਤ ਲਿਆ ਗਿਆ ਹੈ। ਬਾਦਲ ਪਰਿਵਾਰ ਵੱਲੋਂ ਲਏ ਗਏ ਫ਼ੈਸਲੇ ਤੋਂ ਬਾਅਦ ਇਹ ਵੀ ਅੰਦਾਜ਼ਾ ਲਾਇਆ ਜਾਣ ਲੱਗਾ ਹੈ ਕਿ ਮੋਗਾ ਕਾਂਡ ਦੀ ਸਥਿਤੀ ਸਰਕਾਰ ਦੇ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ।
ਕੰਪਨੀ ਵੱਲੋਂ ਅਧਿਕਾਰਤ ਤੌਰ 'ਤੇ ਕਿਹਾ ਗਿਆ ਹੈ ਕਿ ਸਮੁੱਚੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਮੁਕੰਮਲ ਸਿਖਲਾਈ ਤੋਂ ਬਾਅਦ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਪ੍ਰਭਾਵਸ਼ਾਲੀ ਕੰਪਨੀਆਂ ਦੀਆਂ ਬੱਸਾਂ ਸੜਕਾਂ 'ਤੇ ਕਦੋਂ ਆਉਣਗੀਆਂ ਇਸ ਸਬੰਧੀ ਕੰਪਨੀ ਵੱਲੋਂ ਕੋਈ ਪ੍ਰਗਟਾਵਾ ਨਹੀਂ ਕੀਤਾ ਗਿਆ। ਮੰਨਿਆ ਜਾ ਰਿਹਾ ਹੈ ਕਿ ਮੋਗਾ ਘਟਨਾ ਤੋਂ ਬਾਅਦ ਜੋ ਹਾਲਾਤ ਪੈਦਾ ਹੋਏ ਹਨ, ਉਹ ਸਾਰਾ ਮਾਮਲਾ ਠੰਡਾ ਪੈਣ ਤੋਂ ਬਾਅਦ ਹੀ ਬੱਸਾਂ ਚੱਲਣਗੀਆਂ।
ਮੋਗਾ ਵਿੱਚ ਔਰਬਿਟ ਬੱਸ ਦੇ ਮੁਲਾਜ਼ਮਾਂ ਵੱਲੋਂ ਮਾਂ-ਧੀ ਨੂੰ ਚਲਦੀ ਬੱਸ ਵਿੱਚੋਂ ਧੱਕਾ ਦੇਣ ਅਤੇ ਨਾਬਾਲਿਗ ਲੜਕੀ ਦੀ ਮੌਤ ਦਾ ਮਾਮਲਾ ਕੌਮੀ ਪੱਧਰ 'ਤੇ ਵੱਡਾ ਮੁੱਦਾ ਬਣ ਗਿਆ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਖੂਬ ਲਾਹਾ ਲਿਆ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਨੇ ਬੱਸ ਦੀ ਘਟਨਾ ਨੂੰ ਲੈ ਕੇ ਬਾਦਲ ਪਰਿਵਾਰ ਦੁਆਲੇ ਘੇਰਾ ਕੱਸ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਵਿੱਚ ਮੁੱਖ ਮੰਤਰੀ ਦੇ ਪਰਿਵਾਰ ਨਾਲ ਸਬੰਧਤ ਕੰਪਨੀ ਦੀਆਂ ਬਸਾਂ ਨੂੰ ਘੇਰ ਕੇ ਰੋਕ ਲਿਆ ਅਤੇ ਉਨ੍ਹਾਂ ਨੂੰ ਚੱਲਣ ਨਹੀਂ ਦਿੱਤਾ। ਲਗਾਤਾਰ ਵਧਦੇ ਦਬਾਅ ਕਾਰਨ ਸਥਿਤੀ ਗੁੰਝਲਦਾਰ ਬਣਦੀ ਜਾ ਰਹੀ ਹੈ। ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੀ ਮੁੱਖ ਮੰਤਰੀ ਦੇ ਪਰਿਵਾਰ ਵਿਰੁੱਧ ਮੈਦਾਨ ਵਿੱਚ ਨਿੱਤਰ ਆਈਆਂ ਹਨ। ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਖ਼ੁਫੀਆ ਵਿੰਗ ਨੇ ਬੱਸਾਂ ਦੇ ਨੁਕਸਾਨ ਦਾ ਖ਼ਦਸ਼ਾ ਪ੍ਰਗਟਾਇਆ ਸੀ।
ਜ਼ਿਕਰਯੋਗ ਹੈ ਕਿ ਬਾਦਲ ਪਰਿਵਾਰ ਦੀ ਸਿੱਧੇ ਤੇ ਅਸਿੱਧੇ ਤੌਰ 'ਤੇ ਹਿੱਸਾ ਪੱਤੀ ਵਾਲੀਆਂ 4 ਟਰਾਂਸਪੋਰਟ ਕੰਪਨੀਆਂ ਹਨ। ਇਨ੍ਹਾਂ ਕੰਪਨੀਆਂ ਦੇ ਪਰਮਿਟਾਂ ਦੀ ਗਿਣਤੀ 230 ਤੋਂ ਵਧੇਰੇ ਹੈ। ਇਹ ਕੰਪਨੀਆਂ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੀਆਂ ਹਨ। ਮੋਗਾ ਘਟਨਾ ਤੋਂ ਬਾਅਦ ਮੁੱਖ ਮੰਤਰੀ ਦੇ ਪਰਿਵਾਰ ਦੀਆਂ ਬਸਾਂ ਲੋਕਾਂ ਵਿੱਚ ਜ਼ਿਆਦਾ ਹੀ ਚਰਚਿਤ ਹੋ ਗਈਆਂ ਹਨ। ਸੋਸ਼ਲ ਮੀਡੀਆ 'ਤੇ ਵੀ ਇਨ੍ਹਾਂ ਕੰਪਨੀਆਂ ਵਿਰੁੱਧ ਪ੍ਰਚਾਰ ਜ਼ੋਰਾਂ 'ਤੇ ਹੈ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026