Posted on May 2nd, 2015

ਸੰਗਰੂਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੀ ਹਦੂਦ 'ਚ ਔਰਬਿਟ ਕੰਪਨੀਆਂ ਦੀਆਂ ਬੱਸਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਨਹੀਂ ਚੱਲਣ ਦਿੱਤਾ ਜਾਵੇਗਾ ਅਤੇ ਬੱਸਾਂ ਨੂੰ ਚੈੱਕ ਕਰਨ ਲਈ ਪਾਰਟੀ ਵਰਕਰਾਂ ਵੱਲੋਂ ਸਿਵਲ ਮਾਰਸ਼ਲ ਲਗਾਇਆ ਜਾਵੇਗਾ। ਭਗਵੰਤ ਮਾਨ ਇਥੇ ਰੈੱਸਟ ਹਾਊਸ ਵਿੱਚ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਔਰਬਿਟ ਕੰਪਨੀ ਦੀਆਂ ਬੱਸਾਂ ਨੂੰ ਚੈੱਕ ਕਰਨ ਦੀ ਸ਼ੁਰੂਆਤ ਅੱਜ ਫੱਗੂਵਾਲਾ ਕੈਂਚੀਆਂ ਤੋਂ ਕਰ ਦਿੱਤੀ ਗਈ ਹੈ ਜਿਥੇ ਔਰਬਿਟ ਕੰਪਨੀ ਦੀ ਬੱਸ ਰੋਕਣ ਤੋਂ ਬਾਅਦ ਮੌਕੇ 'ਤੇ ਡੀਟੀਓ ਨੂੰ ਬੁਲਾ ਕੇ ਚਲਾਨ ਕਟਵਾਇਆ ਗਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀ ਟਰਾਂਸਪੋਰਟ ਕੰਪਨੀ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਨ੍ਹਾਂ ਕੋਲ ਕਿੰਨੀਆਂ ਬੱਸਾਂ ਹਨ ਅਤੇ ਕਿੰਨੇ ਪਰਮਿਟ ਹਨ ਅਤੇ ਕਿੰਨੀਆਂ ਬੱਸਾਂ ਬਿਨਾਂ ਪਰਮਿਟ ਗੈਰਕਾਨੂੰਨੀ ਤਰੀਕੇ ਨਾਲ ਚਲਾਈਆਂ ਜਾਂਦੀਆਂ ਹਨ। ਡਰਾਈਵਰਾਂ, ਕੰਡਕਟਰਾਂ ਅਤੇ ਬੱਸਾਂ ਵਿੱਚ ਰੱਖੇ ਬਾਊਂਸਰਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤੇ ਕਿ ਇਨ੍ਹਾਂ ਖ਼ਿਲਾਫ਼ ਕਿਤੇ ਅਪਰਾਧਿਕ ਕੇਸ ਤਾਂ ਦਰਜ ਨਹੀਂ ਹਨ।
ਉਨ੍ਹਾਂ ਕਿਹਾ ਕਿ ਔਰਬਿਟ ਕੰਪਨੀ ਦੀਆਂ ਬੱਸਾਂ ਨੂੰ ਚੈੱਕ ਕਰਨ ਲਈ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਪਾਰਟੀ ਵਰਕਰ ਜ਼ਿੰਮੇਵਾਰੀ ਨਿਭਾਉਣਗੇ। ਗ਼ੈਰਕਾਨੂੰਨੀ ਤਰੀਕੇ ਨਾਲ ਚਲਾਈ ਜਾ ਰਹੀ ਬੱਸ ਨੂੰ ਰੋਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਗਾ ਕਾਂਡ ਸਬੰਧੀ ਸਰਕਾਰ ਦੀ ਨੀਤ ਸਾਫ਼ ਨਹੀਂ ਹੈ। ਸਰਕਾਰ ਪੀੜਤ ਪਰਿਵਾਰ ਦੀ ਸਾਰ ਨਹੀਂ ਲੈ ਰਹੀ ਤੇ ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਬਿਟ ਬੱਸਾਂ ਨੂੰ ਸੁਰੱਖਿਆ ਦਿੱਤੀ ਗਹੀ ਹੈ ਜਦਕਿ ਸੁਰੱਖਿਆ ਪੀੜਤ ਪਰਿਵਾਰ ਨੂੰ ਮਿਲਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਜੇ ਦਿੱਲੀ ਵਿੱਚ ਵਾਪਰੀ ਘਟਨਾ ਨਾਲ ਸਬੰਧਤ ਬੱਸ ਦਾ ਪਰਮਿਟ ਰੱਦ ਕਰ ਕੇ ਮਾਲਕ ਖ਼ਿਲਾਫ਼ ਕੇਸ ਦਰਜ ਹੋ ਸਕਦਾ ਹੈ ਤਾਂ ਪੰਜਾਬ ਵਿੱਚ ਅਜਿਹਾ ਕਿਉਂ ਨਹੀਂ ਹੋ ਸਕਦਾ। ਉਨ੍ਹਾਂ ਮੰਗ ਕੀਤੀ ਕਿ ਬਾਦਲ ਪਰਿਵਾਰ ਦੀ ਟਰਾਂਸਪੋਰਟ ਕੰਪਨੀ ਦੀ ਹਰ ਪੱਖ ਤੋਂ ਜਾਂਚ ਕੀਤੀ ਜਾਵੇ, ਮੋਗਾ ਕਾਂਡ ਮਾਮਲੇ 'ਚ ਸੁਖਬੀਰ ਬਾਦਲ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਬੱਸਾਂ ਦੇ ਪਰਮਿਟ ਰੱਦ ਕੀਤੇ ਜਾਣ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026