Posted on June 1st, 2015

ਅੰਮ੍ਰਿਤਸਰ- ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਉਤੇ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦੇ ਸੱਦੇ ਪ੍ਰਤੀ ਲੋਕਾਂ ਵਿਚ ਚੇਤੰਨਤਾ ਪੈਦਾ ਕਰਨ ਅਤੇ ਲੋਕਾਂ ਦਾ ਸਹਿਯੋਗ ਲੈਣ ਦੇ ਮੰਤਵ ਨਾਲ ਦਲ ਖਾਲਸਾ ਨੇ ਇਸ ਸਬੰਧੀ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਦਲ ਖਾਲਸਾ ਦੀਆਂ ਸਹਿਯੋਗੀ ਨੌਜਵਾਨ ਜਥੇਬੰਦੀਆਂ ਵਲੋਂ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿਚ ਪੋਸਟਰ ਅਤੇ ਪੈਂਫਲਟ ਵੰਡੇ ਗਏ ਹਨ, ਜਿਸ ਵਿਚ ਲੋਕਾਂ ਨੂੰ ਬੰਦ ਦੇ ਕਾਰਨਾਂ ਬਾਰੇ ਚਾਨਣਾ ਪਾਇਆ ਗਿਆ। ਜੱਥਾ ਨੀਲੀਆਂ ਫੌਜਾਂ ਨੇ ਦਰਬਾਰ ਸਾਹਿਬ ਸਮੂਹ ਦੇ ਬਾਹਰ ਸੰਗਤਾਂ ਵਿਚ ਪ੍ਰਚਾਰ ਕੀਤਾ, ਉਥੇ ‘ਸਿੱਖ ਯੂਥ ਆਫ ਪੰਜਾਬ’ ਦੇ ਕਾਰਕੁਨਾਂ ਨੇ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਬਾਜ਼ਾਰਾਂ ਵਿਚ ਘੁੰਮ ਕੇ ਲੋਕਾਂ ਨੂੰ 6 ਜੂਨ ਨੂੰ ਆਪਣੇ ਕਾਰੋਬਾਰੀ ਅਤੇ ਵਿਦਿਅਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ।
ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਦਰਬਾਰ ਸਾਹਿਬ ਦੀ ਬੇਹੁਰਮਤੀ, ਨਿਰਦੋਸ਼ਾਂ ਦੇ ਕਤਲੇਆਮ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵਡਮੁੱਲੇ ਖਜ਼ਾਨੇ ਵਿਰੁੱਧ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ ਅਤੇ ਆਵਾਜਾਈ ਨਹੀਂ ਰੋਕੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਹਿੰਦੂ, ਮੁਸਲਿਮ ਅਤੇ ਈਸਾਈ ਭਾਈਚਾਰੇ ਨੂੰ ਸਿੱਖ ਪੀੜ ਨਾਲ ਆਪਣੀ ਸਾਂਝ ਪਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ, ਅਖੰਡ ਕੀਰਤਨੀ ਜਥਾ, ਅਕਾਲੀ ਦਲ ਪੰਚ ਪ੍ਰਧਾਨੀ ਅਤੇ ਸੰਯੁਕਤ ਅਕਾਲੀ ਦਲ ਵਲੋਂ ਇਸ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਹਾਸਿਲ ਹੈ।
ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਹਮਲੇ ਦੀ 31ਵੀਂ ਵਰੇਗੰਢ ਮੌਕੇ 5 ਜੂਨ ਦੀ ਸ਼ਾਮ ਨੂੰ ਸਿੱਖ ਯੂਥ ਆਫ ਪੰਜਾਬ ਵਲੋਂ ਇਕ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ ਜੋ ਸ਼ਹਿਰ ਦੇ ਪ੍ਰਮੁੱਖ ਹਿੱਸਿਆਂ ਵਿਚੋਂ ਨਿਕਲਦਾ ਹੋਇਆ ਅਕਾਲ ਤਖਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਮਾਰਚ ਮੋਟਰ ਸਾਈਕਲ ਅਤੇ ਖੁੱਲ੍ਹੀਆਂ ਗੱਡੀਆਂ ਉਤੇ ਕੱਢਿਆ ਜਾਵੇਗਾ।

Posted on June 26th, 2026

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026