Posted on July 25th, 2015

* ਕੇਸ ਲੜਨ ਲਈ ਪੰਜਾਬ ਸਰਕਾਰ ਨੇ ਵਕੀਲ ਨਹੀਂ ਕੀਤਾ
ਚੰਡੀਗੜ੍ਹ- ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੁਪਰੀਮ ਕੋਰਟ ਦੇ ਵਕੀਲ ਐਚ ਐਸ ਫੂਲਕਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵਿੱਚ ਕੇਸ ਦੀ ਪੈਰਵੀ ਲਈ ਪੰਜਾਬ ਸਰਕਾਰ ਨੇ ਕੋਈ ਸੀਨੀਅਰ ਵਕੀਲ ਖੜਾ ਹੀ ਨਹੀਂ ਕੀਤਾ, ਜਦ ਕਿ ਤਾਮਿਲ ਨਾਡੂ ਸਰਕਾਰ ਨੇ ਆਪਣੇ ਰਾਜ ਦੇ ਕੈਦੀਆਂ ਲਈ ਬਹੁਤ ਸੀਨੀਅਰ ਵਕੀਲ ਹਾਇਰ ਕੀਤਾ ਹੈ। ਇਸ ਤੋਂ ਸਾਫ ਹੈ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਕੇਸ ਹਾਰਨਾ ਚਾਹੁੰਦੀ ਹੈ। ਮੁੱਖ ਮੰਤਰੀ ਬਾਦਲ ਵਿਖਾਵੇ ਦੇ ਹੰਝੂ ਵਹਾ ਰਹੇ ਹਨ। ਫੂਲਕਾ ਨੇ ਕਿਹਾ ਕਿ ਅਜੇ ਵੀ ਰਿਹਾਈ ਲਈ ਸਰਕਾਰ ਵਕੀਲ ਕਰ ਕੇ ਕੇਸ ਦੀ ਪੈਰਵੀ ਕਰ ਸਕਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਦਫਤਰ ਦੇ ਇੱਕ ਸੀਨੀਅਰ ਅਫਸਰ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਵਕੀਲ ਅਸੀਂ ਇਸ ਲਈ ਖੜਾ ਨਹੀਂ ਕੀਤਾ ਕਿ ਇਹ ਕੇਸ ਸਾਡਾ ਨਹੀਂ, ਤਾਮਿਲ ਨਾਡੂ ਦਾ ਹੈ, ਪ੍ਰੰਤੂ ਅਸੀਂ ਵਕੀਲਾਂ ਦਾ ਪੈਨਲ ਬਣਾ ਦਿੱਤਾ ਹੈ, ਜੋ ਤੈਅ ਕਰ ਰਿਹਾ ਹੈ ਕਿ ਕੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਕਰ ਕੇ ਪਾਰਟੀ ਬਣਿਆ ਜਾ ਸਕਦਾ ਹੈ ਜਾਂ ਨਹੀਂ। ਉਨ੍ਹਾਂ ਕਿਹਾ, ਅਸੀਂ ਸੁਪਰੀਮ ਕੋਰਟ ਨੂੰ ਇਹ ਕਹਿਣ ਜਾ ਰਹੇ ਹਾਂ ਕਿ ਨੌਂ ਜੁਲਾਈ 2014 ਨੂੰ ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ ਕੈਦੀਆਂ ਦੀ ਸਜ਼ਾ ਮੁਆਫੀ ‘ਤੇ ਰੋਕ ਲਾ ਦਿੱਤੀ ਸੀ, ਪਰ ਕੇਂਦਰ ਮੁਆਫੀ ਦੇ ਸਕਦਾ ਹੈ।
ਫੂਲਕਾ ਨੇ ਕਿਹਾ ਕਿ ਕੇਂਦਰ ਕੋਲ ਸਜ਼ਾ ਮੁਆਫੀ ਦਾ ਅਧਿਕਾਰ ਹੈ, ਬਾਦਲ ਸਰਕਾਰ ਸਜ਼ਾ ਮੁਆਫ ਕਰਾਉਣ ਲਈ ਕੇਂਦਰ ਨਾਲ ਸੰਪਰਕ ਕਿਉਂ ਨਹੀਂ ਕਰ ਰਹੀ? ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਪੈਰੋਲ ‘ਤੇ ਰਿਹਾਅ ਕਰਾਉਣ ਲਈ ਐਸ ਜੀ ਪੀ ਸੀ ਪੂਰਾ ਖਰਚ ਦੇਣ ਲਈ ਤਿਆਰ ਹੈ। ਉਂਜ ਐਸ ਜੀ ਪੀ ਸੀ ਨੇ ਅਜੇ ਤੱਕ ਇਹ ਕੋਸ਼ਿਸ਼ ਨਹੀਂ ਕੀਤੀ।

Posted on June 26th, 2026

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026