Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭੁੱਲਰ ਦੀ ਰਿਹਾਈ ਲਈ ਯਤਨ ਤੇਜ਼ ਹੋਣ: ਜਥੇਦਾਰ

Posted on May 27th, 2013

<h2>ਅਕਾਲ ਤਖ਼ਤ&nbsp; ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ</h2>

ਅੰਮ੍ਰਿਤਸਰ- ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮੈਡੀਕਲ ਰਿਪੋਰਟ ਦੇ ਤੱਥ ਜੱਗ ਜ਼ਾਹਰ ਹੋਣ ਮਗਰੋਂ ਅੱਜ ਇਥੇ ਅਕਾਲ ਤਖ਼ਤ  ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਆਖਿਆ ਕਿ ਉਹ ਕੇਂਦਰ ਸਰਕਾਰ ਨਾਲ ਪਹੁੰਚ ਕਰ ਕੇ ਉਸ ਦੀ ਰਿਹਾਈ ਲਈ ਯਤਨ ਤੇਜ਼ ਕਰਨ।  ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਪ੍ਰੋ. ਭੁੱਲਰ ਦੀ ਮੈਡੀਕਲ ਜਾਂਚ ਲਈ ਬਣਾਈ ਗਈ ਮਾਹਰ ਡਾਕਟਰਾਂ ਦੀ ਟੀਮ ਦੀ ਰਿਪੋਰਟ ਆ ਚੁੱਕੀ ਹੈ, ਜਿਸ ਵਿਚ ਡਾਕਟਰਾਂ ਨੇ ਉਸ ਨੂੰ ਮਾਨਸਿਕ ਤੌਰ ’ਤੇ ਪੀੜਤ ਦੱਸਿਆ ਹੈ। ਡਾਕਟਰਾਂ ਦੀ ਟੀਮ ਨੇ ਆਪਣੀ ਰਿਪੋਰਟ ਗ੍ਰਹਿ ਵਿਭਾਗ ਨੂੰ ਭੇਜੀ ਹੈ। ਕੇਂਦਰੀ ਗ੍ਰਹਿ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਭੁੱਲਰ ਸਬੰਧੀ ਇਸ ਰਿਪੋਰਟ ਨੂੰ ਤੁਰੰਤ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਨੂੰ ਸੌਂਪੇ ਤਾਂ ਜੋ ਉਸ ਦੀ ਫਾਂਸੀ ਦੀ ਸਜ਼ਾ ਮੁਆਫੀ ਅਤੇ ਰਿਹਾਈ ਲਈ ਰਾਹ ਪੱਧਰਾ ਹੋ ਸਕੇ। 

ਉਨ੍ਹਾਂ ਆਖਿਆ ਕਿ ਜੇਲ੍ਹ ਨਿਯਮਾਂ ਮੁਤਾਬਕ ਕਿਸੇ ਵੀ ਮਾਨਸਿਕ ਰੋਗੀ ਨੂੰ ਫਾਂਸੀ ਨਹੀਂ ਦਿੱਤੀ  ਜਾ ਸਕਦੀ। ਅਜਿਹੀ ਸਥਿਤੀ ਵਿਚ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮਨੁੱਖੀ ਹਮਦਰਦੀ ਦੇ ਆਧਾਰ ’ਤੇ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ  ਮੁਆਫ ਕਰ ਕੇ ਉਸ ਨੂੰ ਆਪਣੀ ਬਾਕੀ ਜ਼ਿੰਦਗੀ ਪਰਿਵਾਰ ਨਾਲ ਬਿਤਾਉਣ ਦੀ ਆਗਿਆ ਦੇਵੇ।



Archive

RECENT STORIES