Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ਼੍ਰੋਮਣੀ ਕਮੇਟੀ ਦੇ ਇਕ ਹੋਰ ਮੈਂਬਰ ਵੱਲੋਂ ਬਗ਼ਾਵਤ

Posted on October 1st, 2015


ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਿੰਦਰ ਸਿੰਘ ਗੋਗੀ ਤੋ ਬਾਅਦ ਇਕ ਹੋਰ ਕਮੇਟੀ ਮੈਂਬਰ ਭਾਈ ਨਿਰਮਲ ਸਿੰਘ ਭੜੋ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਦੇ ਫੈ਼ਸਲੇ ਨੂੰ ਬਾਦਲ ਦਾ ਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਸਿੱਖ ਕੌਮ ਨੂੰ ਇਸ ਮਤੇ ਦਾ ਡਟਵਾਂ ਵਿਰੋਧ ਕਰਨ ਦੀ ਅਪੀਲ ਕੀਤੀ ਹੈ। 

ਜਥੇਦਾਰ ਭੜੋ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੁਰਾਣੇ ਹਾਊਸ ਦੇ ਮੈਂਬਰ ਹਨ, ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਗਰਦਾਨੇ ਗਏ ਕਿਸੇ ਵਿਅਕਤੀ ਨੂੰ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਮੁਆਫੀ ਮੰਗੇ ਬਿਨਾਂ ਹੀ ਬਖ਼ਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਇਸ ਫੈ਼ਸਲੇ ਨਾਲ ਸਿੱਖ ਸਿਧਾਤਾਂ ਤੇ ਮਰਿਆਦਾ ਨਾਲ ਖਿਲਵਾੜ ਕੀਤਾ ਹੈ।

ਸ੍ਰੀ ਭਡ਼ੋ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਦੇ ਇਸ਼ਾਰਿਆਂ ’ਤੇ 2017 ਦੀਆਂ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਅਕਾਲ ਤਖਤ ਸਾਹਿਬ ਦੇ ਦੋਸ਼ੀ ਨੂੰ ਮੁਆਫ਼ ਕਰਨਾ ਸੀ ਤਾਂ ਫਿਰ 8 ਸਾਲ ਪਹਿਲਾਂ ਹੁਕਮਨਾਮਾ ਜਾਰੀ ਕਰਕੇ ਸਿੱਖਾਂ ਤੇ ਸਿਰਸਾ ਪ੍ਰੇਮੀਆਂ ਵਿੱਚ ਖੂਨੀ ਲੜਾਈਆਂ ਕਿਉਂ ਕਰਵਾਈਆਂ। ਉਨ੍ਹਾਂ ਹੁਕਮਨਾਮੇ ਦਾ ਵਿਰੋਧ ਕਰ ਰਹੇ ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।



Archive

RECENT STORIES