Posted on October 9th, 2015

ਬਠਿੰਡਾ- ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਗ਼ਾਵਤੀ ਸੁਰਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 10 ਅਕਤੂਬਰ ਨੂੰ ਉਪ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੁਪਹਿਰ ਵਕਤ ਹੋ ਰਹੀ ਹੈ, ਜਿਸ ਦੇ ਸੁਨੇਹੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਗਾਏ ਗਏ ਹਨ। ਸ਼੍ਰੋਮਣੀ ਕਮੇਟੀ ਦੀ ਕਾਰਜਕਰਨੀ ਦੇ ਮੈਂਬਰ ਮੋਹਨ ਸਿੰਘ ਬੰਗੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਦੇ ਸੁਨੇਹੇ ਮਿਲੇ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਅਤੇ ਅੰਤ੍ਰਿਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨਾਲ ਬੰਦ ਕਮਰਾ ਮੀਟਿੰਗ ਕੀਤੀ। ਪਾਰਟੀ ਪ੍ਰਧਾਨ ਨੇ ਇਨ੍ਹਾਂ ਆਗੂਆਂ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕੀਤੀ। ਦੱਸਣਯੋਗ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵਿੱਚ ਅੰਦਰਖਾਤੇ ਅਤੇ ਜਨਤਕ ਵਿਰੋਧ ਉੱਠਣ ਲੱਗਾ ਹੈ। ਸੁਖਦੇਵ ਸਿੰਘ ਭੌਰ ਅਤੇ ਕਰਨੈਲ ਸਿੰਘ ਪੰਜੋਲੀ ਨੇ ਵੀ ਇਸ ਮਾਮਲੇ ’ਤੇ ਤਿੱਖਾ ਵਿਰੋਧ ਜਤਾਇਆ ਹੈ। ਅੰਤ੍ਰਿਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੁਖਬੀਰ ਬਾਦਲ ਨਾਲ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਤੇ ਸੁਖਦੇਵ ਸਿੰਘ ਭੌਰ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ। ਉਨ੍ਹਾਂ ਕਿਹਾ ਕਿ ਤਾਜ਼ਾ ਵਿਵਾਦ ’ਤੇ ਹੀ ਗੱਲ ਹੋਈ ਹੈ। ਉਨ੍ਹਾਂ ਹੋਰ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।
ਸੂਤਰਾਂ ਅਨੁਸਾਰ ਅੱਜ ਉਪ ਮੁੱਖ ਮੰਤਰੀ ਨੇ ਦੁਪਹਿਰ ਡੇਢ ਵਜੇ ਮੋਹਾਲੀ ਦੇ ਵਾਈ.ਪੀ.ਐਸ. ਸਕੂਲ ਨੇਡ਼ਲੇ ਪਾਵਰਕੌਮ ਦੇ ਰੈਸਟ ਹਾਊਸ ਵਿੱਚ ਸੁਖਦੇਵ ਸਿੰਘ ਭੌਰ ਅਤੇ ਕਰਨੈਲ ਸਿੰਘ ਪੰਜੋਲੀ ਨਾਲ 20 ਮਿੰਟ ਗੁਪਤ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਨੇ ਇਨ੍ਹਾਂ ਆਗੂਅਾਂ ਨੂੰ ਜਨਤਕ ਬਿਆਨਬਾਜ਼ੀ ਨਾ ਕਰਨ ਵਾਸਤੇ ਆਖਿਆ ਹੈ। ਡੇਰਾ ਮੁਖੀ ਨੂੰ ਮੁਆਫ਼ੀ ਦੇ ਮਾਮਲੇ ’ਤੇ ਇਨ੍ਹਾਂ ਆਗੂਆਂ ਨੇ ਬਾਦਲ ਨੂੰ ਖਰੀਆਂ ਖਰੀਆਂ ਵੀ ਸੁਣਾਈਆਂ। ਬਾਦਲ ਨੇ ਇਨ੍ਹਾਂ ਆਗੂਆਂ ਨੂੰ ਆਖਿਆ ਕਿ ਉਹ ਇਸ ਮਾਮਲੇ ਨੂੰ ਤੂਲ ਨਾ ਦੇਣ ਅਤੇ ਜੋ ਸੁਝਾਅ ਹਨ, ਉਹ ਐਮ.ਪੀ ਪ੍ਰੇਮ ਸਿੰਘ ਚੰਦੂਮਾਜਰਾ ਤਕ ਪੁੱਜਦੇ ਕਰ ਦੇਣ। ਇਨ੍ਹਾਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਡੇਰਾ ਮੁਖੀ ਨੂੰ ਮੁਆਫ਼ੀ ਦਾ ਫੈਸਲਾ ਗਲਤ ਹੋਇਆ ਹੈ ਅਤੇ ਹੁਣ ਖਾਲਸਾ ਪੰਥ ਉਨ੍ਹਾਂ ਤੋਂ ਜੁਆਬ ਮੰਗਦਾ ਹੈ। ਆਗੂਆਂ ਨੇ ਆਖਿਆ ਕਿ ਉਹ ਸਿਧਾਂਤਾਂ ’ਤੇ ਪਹਿਰਾ ਦੇਣਗੇ। ਪਾਰਟੀ ਪ੍ਰਧਾਨ ਨੇ ਡੇਰਾ ਮੁਖੀ ਨੂੰ ਮੁਆਫੀ ਦੇ ਮਾਮਲੇ ਉਤੇ ਇਨ੍ਹਾਂ ਨੇਤਾਵਾਂ ਤੋਂ ਬਦਲਵੇਂ ਹੱਲ ’ਤੇ ਵੀ ਚਰਚਾ ਕੀਤੀ।
ਉਪ ਮੁੱਖ ਮੰਤਰੀ ਨੇ ਬਾਕੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਭਰੋਸੇ ਵਿੱਚ ਲੈਣ ਵਾਸਤੇ ਐਮਰਜੈਂਸੀ ਮੀਟਿੰਗ ਸੱਦੀ ਹੈ। ਭਾਵੇਂ ਕਿਸੇ ਵੀ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਮੀਟਿੰਗ ਦਾ ਏਜੰਡਾ ਨਹੀਂ ਦੱਸਿਆ ਗਿਆ ਹੈ ਪਰ ਸੂਤਰਾਂ ਮੁਤਾਬਕ ਡੇਰਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਮਗਰੋਂ ਉੱਠੇ ਵਿਵਾਦ ’ਤੇ ਹੀ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ।
ਗੌਰਤਲਬ ਹੈ ਕਿ ਸੁਖਬੀਰ ਬਾਦਲ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਸ ਤਰ੍ਹਾਂ ਮੀਟਿੰਗ ਕਰ ਰਹੇ ਹਨ। ਇੱਕ ਵਾਰ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਨਵੇਂ ਚੁਣੇ ਮੈਂਬਰਾਂ ਨੂੰ ਸੰਬੋਧਨ ਕੀਤਾ ਸੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 2011-12 ਵਿੱਚ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਕੀਤੀ ਸੀ ਅਤੇ ਇੱਕ ਯਾਦਗਾਰੀ ਤਸਵੀਰ ਵੀ ਖਿਚਾਈ ਸੀ। ਦੱਸਣਯੋਗ ਹੈ ਕਿ ਕੈਪਟਨ ਦੇ ਰਾਜ ਵੇਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮਿਸਾਲੀ ਖ਼ਾਤਿਰਦਾਰੀ ਹੋਈ ਸੀ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਲਾਸਰ ਵਿਖੇ ਰੱਖਿਆ ਗਿਆ ਸੀ।

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026