Posted on October 15th, 2015

ਕੋਟਕਪੂਰਾ- ਸਿੱਖ ਕਾਰਕੁਨਾਂ ਅਤੇ ਪੁਲੀਸ ਵਿਚਕਾਰ ਹੋਈ ਝੜਪ ਤੋਂ ਬਾਅਦ ਕੋਟਕਪੂਰਾ ਪੁਲੀਸ ਨੇ ਵਿਰੋਧ ਕਰ ਰਹੀਆਂ ਸਿੱਖ ਜਥੇਬੰਦੀਆਂ ਦੇ 15 ਆਗੂਆਂ ਸਮੇਤ ਕਈ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਤੇ ਕਈ ਹੋਰ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸ਼ਹਿਰੀ ਦੇ ਇੰਚਾਰਜ ਐਸ ਆਈ ਗੁਰਦੀਪ ਸਿੰਘ ਦੇ ਬਿਆਨ 'ਤੇ ਭਾਈ ਪੰਥਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ, ਪ੍ਰਚਾਰਕ ਰਜਿੰਦਰ ਸਿੰਘ ਮਾਝੀ, ਆਗੂ ਸਰਬਜੀਤ ਸਿੰਘ ਧੁੰਦਾ, ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ, ਗਿਆਨੀ ਕੇਵਲ ਸਿੰਘ, ਸਤਨਾਮ ਸਿੰਘ ਚੰਦੜ, ਅਵਤਾਰ ਸਿੰਘ ਸਾਧਾਵਾਲਾ, ਦਲੇਰ ਸਿੰਘ ਖੇੜੀ, ਇੰਦਰਜੀਤ ਸਿੰਘ ਮਾਨਸਾ, ਸੁਖਜੀਤ ਸਿੰਘ ਖੋਸਾ, ਸੁਖਵਿੰਦਰ ਸਿੰਘ ਮੋਜੂਖੇੜਾ, ਅਜੀਤ ਸਿੰਘ ਢਪਾਲੀ, ਗੁਰਸੇਵਕ ਸਿੰਘ ਰਾਮਗੜ੍ਹ, ਗੁਰਪ੍ਰੀਤ ਸਿੰਘ ਢੱਡਰੀਆਂ ਵਾਲਾ ਅਤੇ ਹੋਰ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਧਾਰਾ 307, 353, 332, 333, 323, 382, 435, 282, 120-ਬੀ, 148-149 ਅਤੇ ਅਸਲਾ ਐਕਟ ਦੀ ਧਾਰਾ 25, 54, 59 ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਅਨੁਸਾਰ ਬੱਤੀਆਂ ਵਾਲਾ ਚੌਕ ਤੋਂ ਜਦੋਂ ਬੁੱਧਵਾਰ ਸਵੇਰੇ ਧਰਨਾਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਬੱਸਾਂ ਵਿਚ ਬਿਠਾਇਆ ਜਾ ਰਿਹਾ ਸੀ ਤਾਂ ਭਾਈ ਪੰਥਪ੍ਰੀਤ ਸਿੰਘ, ਅਮਰੀਕ ਸਿੰਘ ਅਜਨਾਲਾ ਅਤੇ ਹੋਰ ਆਗੂਆਂ ਨੇ ਭੜਕਾਊ ਤਕਰੀਰ ਕਰਕੇ ਭੀੜ ਨੂੰ ਭੜਕਾ ਦਿੱਤਾ। ਇਸ ਤੋਂ ਬਾਅਦ ਭੀੜ ਨੇ ਪੁਲੀਸ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਕੁਝ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਪੁਲੀਸ ਮੁਤਾਬਕ ਹੌਲਦਾਰ ਰਛਪਾਲ ਸਿੰਘ ਦੀ ਰਾਈਫ਼ਲ ਖੋਹ ਲਈ ਗਈ ਤੇ ਪੁਲੀਸ ਪਾਰਟੀ 'ਤੇ ਗੋਲੀਆਂ ਦਾਗੀਆਂ ਗਈਆਂ।
ਭਾਈ ਅਮਰੀਕ ਸਿੰਘ ਅਜਨਾਲਾ ਨੇ ਪੁਲੀਸ ਦੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਆਖਿਆ ਕਿ ਉਨ੍ਹਾਂ ਦਾ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਸੀ ਅਤੇ ਪੁਲੀਸ ਨੇ ਬਿਨਾਂ ਕਿਸੇ ਭੜਕਾਹਟ 'ਤੇ ਕਾਰਵਾਈ ਨੂੰ ਅੰਜਾਮ ਦਿੱਤਾ।

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026