Posted on October 18th, 2015

ਅੰਮ੍ਰਿਤਸਰ- ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ ਖਾਲਸਾ ਨੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਤੇ ਮੁੜ ਰੱਦ ਕਰਨ ਦੇ ਮਾਮਲੇ ਵਿੱਚ ਤਖ਼ਤਾਂ ਦੇ ਜਥੇਦਾਰਾਂ ਨੂੰ ਕਿਹਾ ਕਿ ਉਹ 31 ਅਕਤੂਬਰ ਤਕ ਆਪਣੇ ਅਹੁਦਿਆਂ ਤੋਂ ਅਸਤੀਫੇ਼ ਦੇ ਕੇ ਪੰਜ ਪਿਆਰਿਆਂ ਕੋਲੋਂ ਆਪਣੀ ਭੁੱਲ ਬਖ਼ਸ਼ਾਉਣ, ਨਹੀਂ ਤਾਂ ਪਹਿਲੀ ਨਵੰਬਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਬਾਹਰ ਧਰਨਾ ਦਿੱਤਾ ਜਾਵੇਗਾ ਅਤੇ ਇਹ ਧਰਨਾ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਜਥੇਦਾਰ ਅਸਤੀਫੇ਼ ਦੇ ਕੇ ਘਰਾਂ ਨੂੰ ਨਹੀਂ ਜਾਂਦੇ।
ਇਥੇ ਨਿਊ ਅੰਮ੍ਰਿਤਸਰ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸਿੱਖ ਸੰਗਤ ਵੱਲੋਂ ਲਾਏ ਧਰਨੇ ਦੌਰਾਨ ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮਾਮਲੇ ਵਿੱਚ ਜਥੇਦਾਰਾਂ ਦੀ ਸ਼ੱਕੀ ਭੂਮਿਕਾ ਨੇ ਕੌਮ ਵਿੱਚ ਦੁਬਿਧਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜ ਸਿੱਖ ਜੱਜਾਂ ਦਾ ਇਕ ਪੈਨਲ ਕਾਇਮ ਕਰਕੇ ਇਸ ਸਾਰੇ ਘਟਨਾਕ੍ਰਮ ਦੀ ਜਾਂਚ ਕਰਾਈ ਜਾਣੀ ਚਾਹੀਦੀ ਹੈ ਕਿਉਂਕਿ ਇਸ ਮਾਮਲੇ ਵਿੱਚ ਲੈਣ ਦੇਣ ਹੋਣ ਦੇ ਦੋਸ਼ ਵੀ ਲੱਗ ਰਹੇ ਹਨ।
ਉਨ੍ਹਾਂ ਮੌਜੂਦਾ ਪੰਥਕ ਹਲਾਤਾਂ ਵਿੱਚ ਜ਼ਮੀਰ ਦੀ ਅਾਵਾਜ਼ ਸੁਣ ਕੇ ਅਸਤੀਫ਼ਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਪੰਥ ਨਾਲ ਗੱਦਾਰੀ ਕਰਨ ਵਾਲੀ ਪਾਰਟੀ ਦਾ ਸਾਥ ਛੱਡ ਕੇ ਪੰਥ ਨਾਲ ਖੜ੍ਹਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਥਕ ਹੋਣ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਕਾਰਜਕਾਲ ’ਚ ਹੀ ਪਾਵਨ ਸਰੂਪ ਦੀ ਬੇਅਦਬੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਕਰਨ ਵਾਲੇ ਵਿਅਕਤੀਅਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾਵੇ। ਕੋਟਕਪੂਰਾ ਵਿੱਚ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਿੱਖਾਂ ’ਤੇ ਗੋਲੀ ਚਲਾਉਣ ਵਾਲੇ ਪੁਲੀਸ ਅਧਿਕਾਰੀਆਂ ’ਤੇ ਵੀ ਧਾਰਾ 302 ਹੇਠ ਪਰਚਾ ਦਰਜ ਹੋਣਾ ਚਾਹੀਦਾ ਹੈ।

Posted on June 26th, 2026

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026