Posted on October 23rd, 2015

ਕਪੂਰਥਲਾ- ਸ਼੍ਰੋਮਣੀ ਅਕਾਲੀ ਦਲ ਵਲੋਂ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਪਸ਼ਚਾਤਾਪ ਵਜੋਂ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਰਦਾਸ ਤੋਂ ਬਾਅਦ ਜਦੋਂ ਇਸਤਰੀ ਸ਼੍ਰੋਮਣੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਜਗੀਰ ਕੌਰ, ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਪੰਜਾਬ ਮਾਰਕਫੈਡ ਦੇ ਚੇਅਰਮੈਨ ਸ. ਜਰਨੈਲ ਸਿੰਘ ਵਾਹਦ ਤੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸਰਬਜੀਤ ਸਿੰਘ ਮਕੜ ਆਪਣੇ ਸਾਥੀਆਂ ਸਮੇਤ ਜਦੋਂ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲੇ ਤਾਂ 50 ਦੇ ਕਰੀਬ ਸਿੱਖ ਸੰਗਠਨਾਂ ਨਾਲ ਸਬੰਧਤ ਨੌਜਵਾਨਾਂ ਨੇ ਜਿਨ੍ਹਾਂ ਕੋਲ ਤਲਵਾਰਾਂ ਸਨ ਗੁਰਦੁਆਰਾ ਕੰਪਲੈਕਸ 'ਚ ਦਾਖਲ ਹੋ ਕੇ ਗੱਡੀਆਂ ਦੀ ਭੰਨ ਤੋੜ ਕੀਤੀ। 3 ਗੱਡੀਆਂ ਦੀ ਭੰਨ-ਤੋੜ ਹੋ ਜਾਣ ਦੀ ਖ਼ਬਰ ਹੈ ਜੋ ਅਕਾਲੀ ਆਗੂਆਂ ਨਾਲ ਸਬੰਧਤ ਦੱਸੀਆ ਜਾ ਰਹੀਆਂ ਹਨ। ਪੁਲਿਸ ਵਲੋਂ ਇਨ੍ਹਾਂ ਨੌਜਵਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਪੁਲਿਸ ਵਲੋਂ ਲਾਏ ਬੈਰੀਕੇਡ ਤੋੜ ਦਿੱਤੇ ਸਨ।
ਰੋਹ 'ਚ ਆਏ ਨੌਜਵਾਨਾਂ ਨੇ ਅਕਾਲੀ ਆਗੂਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਜਰਨੈਲ ਸਿੰਘ ਵਾਹਦ ਤੇ ਸਰਬਜੀਤ ਸਿੰਘ ਮਕੜ ਗੁਰਦੁਆਰਾ ਸਾਹਿਬ ਦੇ ਪਿਛਲੇ ਦਰਵਾਜੇ ਤੋਂ ਬਾਹਰ ਜਾ ਚੁੱਕੇ ਸਨ। ਇਸ ਤੋਂ ਬਾਅਦ ਨੌਜਵਾਨ ਗੁਰਦੁਆਰਾ ਸਾਹਿਬ 'ਚ ਬੈਠ ਕੇ ਜਾਪ ਕਰਨ ਲੱਗ ਪਏ। ਇਥੇ ਜਿਕਰਯੋਗ ਹੈ ਕਿ ਸਿੱਖ ਸੰਗਠਨਾਂ ਨਾਲ ਸਬੰਧਤ ਨੌਜਵਾਨਾਂ ਨੇ ਪਹਿਲਾ ਚੇਤਾਵਨੀ ਦਿੱਤੀ ਹੋਈ ਸੀ ਕਿ ਉਹ ਪਸ਼ਚਾਤਾਪ ਵਜੋਂ ਸਟੇਟ ਗੁਰਦੁਆਰਾ ਕਪੂਰਥਲਾ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਕਿਸੇ ਵੀ ਅਕਾਲੀ ਆਗੂ ਨੂੰ ਅੰਦਰ ਦਾਖਲ ਨਹੀਂ ਹੋਣ ਦੇਣਗੇ।

Posted on April 29th, 2026

Posted on April 28th, 2026

Posted on April 27th, 2026

Posted on April 24th, 2026
Posted on April 23rd, 2026

Posted on April 22nd, 2026

Posted on April 14th, 2026

Posted on April 13th, 2026

Posted on April 10th, 2026

Posted on April 9th, 2026

Posted on April 8th, 2026

Posted on April 7th, 2026