Posted on November 7th, 2015

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ, ਸਿੱਖ ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ, ਸਾਬਕਾ ਸੰਸਦ ਮੈਂਬਰ ਧਿਆਨ ਸਿੰਘ ਮੰਡ ਨੇ ਦੱਸਿਆ ਕਿ 10 ਨਵੰਬਰ ਨੂੰ ਸੱਦੇ ਸਰਬੱਤ ਖਾਲਸਾ ਦੇ ਮੁੱਖ ਏਜੰਡੇ ਵਿੱਚ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣਾ, ਕਾਰਜਕਾਰੀ ਜਥੇਦਾਰਾਂ ਦੀ ਨਿਯੁਕਤੀ, ਵਿਸ਼ਵ ਵਿਆਪੀ ਸਿੱਖ ਸੰਸਥਾ ਦੀ ਸਥਾਪਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਸਜ਼ਾਵਾਂ ਦੇਣ ਦੀ ਮੰਗ ਸ਼ਾਮਲ ਹੋਵੇਗੀ। ਸਰਬੱਤ ਖਾਲਸਾ ਦੇ ਏਜੰਡੇ ਵਿੱਚ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਕਾਇਮ ਰੱਖਣਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਸਬੰਧੀ ਫੈਸਲੇ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਜਥੇਦਾਰ ਸਿਆਸੀ ਪ੍ਰਭਾਵ ਹੇਠ ਫੈਸਲੇ ਲੈਂਦੇ ਹਨ, ਜਿਸ ਕਾਰਨ ਉਹ ਵਿਸ਼ਵਾਸ ਗਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜ ਪਿਆਰੇ ਵੀ ਤਖ਼ਤਾਂ ਦੇ ਜਥੇਦਾਰਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਗੁਰਮਤਾ ਕਰ ਚੁੱਕੇ ਹਨ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਹਾਲੇ ਤਕ ਲਾਗੂ ਨਹੀਂ ਕੀਤਾ ਹੈ। ਇਸ ਲਈ ਖਾਲਸਾ ਪੰਥ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਗੁਰਮਤੇ ’ਤੇ ਕਾਰਵਾਈ ਕਰੇ। ਇਸ ਤੋਂ ਇਲਾਵਾ ਕਾਰਜਕਾਰੀ ਜਥੇਦਾਰ ਨਿਯੁਕਤ ਕਰਨ ਅਤੇ ਭਵਿੱਖ ਵਿਚ ਤਖ਼ਤਾਂ ਦੇ ਜਥੇਦਾਰ ਨਿਯੁਕਤ ਕਰਨ, ਸੇਵਾਮੁਕਤ ਕਰਨ ਅਤੇ ਉਨ੍ਹਾਂ ਦੇ ਅਧਿਕਾਰ ਖੇਤਰ ਬਾਰੇ ਵਿਧੀ ਵਿਧਾਨ ਤਿਆਰ ਕਰਨਾ ਸ਼ਾਮਲ ਹੈ। ਸਿੱਖ ਕੌਮ ਦੀ ਵਿਸ਼ਵ ਵਿਆਪੀ ਸੰਸਥਾ ਦੀ ਸਥਾਪਨਾ ਵੀ ਸਰਬੱਤ ਖਾਲਸਾ ਦਾ ਇਕ ਅਹਿਮ ਮੁੱਦਾ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਪੰਥਕ ਰਵਾਇਤਾਂ ਅਨੁਸਾਰ ਸਜ਼ਾਵਾਂ ਦੇਣਾ ਵੀ ਸ਼ਾਮਲ ਹੈ ਕਿਉਂਕਿ ਸਰਕਾਰ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਸਜ਼ਾਵਾਂ ਦੇਣ ਵਿੱਚ ਅਸਫਲ ਰਹੀ ਹੈ।
ਮਾਨ ਨੇ ਅਕਾਲੀ ਸਰਕਾਰ ਤੇ ਦੋਸ਼ ਲਾਇਆ ਕਿ ਉਸ ਵਲੋਂ ਸਰਬੱਤ ਖਾਲਸਾ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖ ਕੌਮ ਇਸ ਤੋਂ ਦੂਰ ਰਹੇ। ਉਨ੍ਹਾਂ ਕਿਹਾ ਕਿ 10 ਨਵੰਬਰ ਨੂੰ ਬੰਦ ਦਾ ਸੱਦਾ ਦੇਣ ਬਾਰੇ ਅਫਵਾਹ ਫੈਲਾਈ ਜਾ ਰਹੀ ਹੈ। ਉਨ੍ਹਾਂ ਨੇ ਸਿੱਖਾਂ ਤੋਂ ਇਲਾਵਾ ਹੋਰ ਧਰਮਾਂ ਦੇ ਲੋਕਾਂ ਨੂੰ ਵੀ ਸਰਬੱਤ ਖਾਲਸਾ ’ਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਾਉਣ ਨੂੰ ਤਰਜੀਹ ਦਿੱਤੀ ਗਈ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜ ਕੇ ਪ੍ਰਵਾਨਗੀ ਮੰਗੀ ਗਈ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਉਨ੍ਹਾਂ ਆਖਿਆ ਕਿ ਇਸ ਮੌਕੇ ਕੋਈ ਵਿਵਾਦ ਤੇ ਟਕਰਾਅ ਨਾ ਹੋਵੇ, ਜਿਸ ਕਾਰਨ ਇਹ ਸਮਾਗਮ ਸ਼ਹਿਰ ਤੋਂ ਕੁਝ ਕਿਲੋਮੀਟਰ ਦੂਰ ਪਿੰਡ ਚੱਬਾ ਨੇੜੇ ਕਰਨ ਦਾ ਫੈਸਲਾ ਕੀਤਾ ਹੈ।
ਦਮਦਮੀ ਟਕਸਾਲ ਤੇ ਸੰਤ ਸਮਾਜ ਦੀ ਮੰਗ ਬਾਰੇ ਮਾਨ ਨੇ ਕਿਹਾ ਕਿ ਉਹ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ ਅਤੇ ਜੇਕਰ ਕਿਸੇ ਧਿਰ ਨੂੰ ਉਨ੍ਹਾਂ (ਸਿਮਰਨਜੀਤ ਸਿੰਘ ਮਾਨ) ਦੀ ਸ਼ਮੂਲੀਅਤ ਤੇ ਇਤਰਾਜ਼ ਹੈ ਤਾਂ ਉਹ ਸਮਾਗਮ ਵਿੱਚੋਂ ਹਟ ਜਾਣਗੇ। ਇਸ ਤੋਂ ਪਹਿਲਾਂ ਸਰਬੱਤ ਖਾਲਸਾ ਪੱਖੀ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਐਨਆਰਆਈ ਨਿਵਾਸ ’ਚ ਬੰਦ ਕਮਰਾ ਮੀਟਿੰਗ ਵੀ ਕੀਤੀ ਅਤੇ ਮਗਰੋਂ ਚੱਬਾ ਨੇੜੇ ਸਰਬੱਤ ਖਾਲਸਾ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਚਲੇ ਗਏ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026