Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

'84 ਦੌਰਾਨ ਸਿੱਖਾਂ ਨੂੰ ਬਚਾਉਣ ਵਾਲਿਆਂ ਨੂੰ ਦਿੱਲੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇ- ਜਥੇ. ਭੋਗਲ

Posted on May 29th, 2013

<h3>ਜਥੇ: ਕੁਲਦੀਪ ਸਿੰਘ ਭੋਗਲ</h3>

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ਜਥੇ: ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਕਿਹਾ ਕਿ 29 ਵਰ੍ਹੇ ਬਾਅਦ ਦਿੱਲੀ ਗੁਰਦੁਆਰਾ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦਾ ਜਿਹੜਾ ਇਤਿਹਾਸਿਕ ਫੈਸਲਾ ਕੀਤਾ ਹੈ, ਉਸ ਦੇ ਲਈ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸਮੇਤ ਦਿੱਲੀ ਕਮੇਟੀ ਦੇ ਸਾਰੇ ਮੈਂਬਰ ਤੇ ਬੁੱਧੀਜੀਵੀ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਰਕਾਬਗੰਜ 'ਚ ਬਣਨ ਜਾ ਰਹੀ ਇਹ ਯਾਦਗਾਰ ਇਕ ਮਿਸਾਲ ਕਾਇਮ ਕਰੇਗੀ ਤੇ ਆਉਣ ਵਾਲੀ ਪੀੜ੍ਹੀ ਇਹ ਯਾਦ ਰੱਖੇਗੀ ਕਿ ਕਿਵੇਂ 1984 ਦੌਰਾਨ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ | ਜਥੇ: ਕੁਲਦੀਪ ਸਿੰਘ ਭੋਗਲ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇ: ਮਨਜੀਤ ਸਿੰਘ ਜੀ. ਕੇ. ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜਿਹੜੇ-ਜਿਹੜੇ ਵੀ ਦੂਜੇ ਧਰਮਾਂ ਤੇ ਭਾਈਚਾਰੇ ਦੇ ਲੋਕਾਂ ਨੇ 1984 ਦੌਰਾਨ ਸਿੱਖਾਂ ਨੂੰ ਬਚਾਇਆ ਸੀ, ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ ਤੇ ਜਦੋਂ ਇਹ ਯਾਦਗਾਰ ਦੀ ਉਸਾਰੀ ਪੂਰੀ ਹੋ ਜਾਵੇ ਤਦ ਇਨ੍ਹਾਂ ਸਾਰਿਆਂ ਨੂੰ ਉੱਥੇ ਵੀ ਬੁਲਾ ਕੇ ਸਨਮਾਨਿਤ ਕੀਤਾ ਜਾਵੇ |



Archive

RECENT STORIES