Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਨੱਈਆ ਕੁਮਾਰ 2 ਮਾਰਚ ਤੱਕ ਜੇਲ੍ਹ ਭੇਜਿਆ ਗਿਆ

Posted on February 17th, 2016


ਵਕੀਲਾਂ ਨੇ ਇਕ ਵਾਰ ਫਿਰ ਕਨੱਈਆ ਕੁਮਾਰ 'ਤੇ ਕੀਤਾ ਹਮਲਾ

ਨਵੀਂ ਦਿੱਲੀ, 17 ਫਰਵਰੀ -ਦੇਸ਼ ਧ੍ਰੋਹ ਦੇ ਮਾਮਲੇ 'ਚ ਗ੍ਰਿਫਤਾਰ ਕਨੱਈਆ ਕੁਮਾਰ ਨੂੰ 2 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ। ਇਹ ਫੈਸਲਾ ਪਟਿਆਲਾ ਹਾਊਸ ਅਦਾਲਤ ਨੇ ਸੁਣਾਇਆ ਹੈ।

ਜੇ.ਐਨ.ਯੂ. ਦੇਸ਼ ਧ੍ਰੋਹ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨੱਈਆ ਕੁਮਾਰ 'ਤੇ ਪਟਿਆਲਾ ਹਾਊਸ ਅਦਾਲਤ 'ਚ ਪੁਲਿਸ ਦੇ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵਕੀਲਾਂ ਨੇ ਇਕ ਵਾਰ ਫਿਰ ਹਮਲਾ ਕਰ ਦਿੱਤਾ ਪਰ ਪੁਲਿਸ ਨੇ ਕਨੱਈਆ ਕੁਮਾਰ ਨੂੰ ਬਚਾ ਲਿਆ। ਜਿਕਰਯੋਗ ਹੈ ਕਿ ਕਨੱਈਆ ਕੁਮਾਰ ਨੂੰ ਪਟਿਆਲਾ ਹਾਊਸ 'ਚ ਪੇਸ਼ੀ ਲਈ ਲਿਆਂਦਾ ਗਿਆ ਹੈ।



Archive

RECENT STORIES