Posted on February 24th, 2016

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ’84 ਦੇ ਪੀੜਤਾਂ ਨੂੰ ਇਨਸਾਫ ਨਾ ਦੇਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸੀ ਬੀ ਆਈ ਵੱਲੋਂ ਜਗਦੀਸ਼ ਟਾਈਟਲਰ ਖਿਲਾਫ਼ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਾ ਸਿੱਖਾਂ ਨਾਲ ਵਧੀਕੀ ਹੈ ਤੇ ਡੀ ਐਸ ਜੀ ਐਮ ਸੀ ਨੇ ਕੇਂਦਰੀ ਏਜੰਸੀ ਦੇ ਇਸ ਫੈਸਲੇ ਵਿਰੁੱਧ ਮੋਦੀ ਸਰਕਾਰ ਖਿਲਾਫ ਮੁਜ਼ਾਹਰਾ ਵੀ ਕੀਤਾ ਸੀ।
ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ 1984 ਦੇ ਸਿੱਖ ਪੀੜਤਾਂ ਨੂੰ ਰਾਹਤ ਦੇਣ ਦੀ ਥਾਂ ਕਾਂਗਰਸ ਵਾਲਾ ਹੀ ਰਵੱਈਆ ਰੱਖਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਨਾਲੋਂ ਨਾਤਾ ਤੋੜ ਲੈਣਾ ਚਾਹੀਦਾ ਹੈ।

Posted on June 26th, 2026

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026