Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਬਰਤਾਨੀਆ ਦੇ ਪ੍ਰਧਾਨ ਮੰਤਰੀ ਕੈਮਰਨ ਵੱਲੋਂ ਅਸਤੀਫ਼ੇ ਦਾ ਐਲਾਨ

Posted on June 24th, 2016


ਲੰਡਨ : ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨੇ 10 ਡਾਊਨਿੰਗ ਸਟਰੀਟ ਤੇ ਨਤੀਜਿਆਂ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ ਵਿਚ ਹੀ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਬੀਤੇ 6 ਸਾਲ ਬਤੌਰ ਪ੍ਰਧਾਨ ਮੰਤਰੀ ਸੇਵਾਵਾਂ ਦਿੱਤੀਆਂ। ਜਦਕਿ ਹੁਣ ਉਸ ਲਈ ਠੀਕ ਨਹੀਂ ਕਿ ਉਹ ਉਸ ਵੇਲੇ ਦੇਸ਼ ਦੀ ਅਗਵਾਈ ਕਰੇ ਜਦੋਂ ਯੂਰਪੀਨ ਯੂਨੀਅਨ ਤੋਂ ਵੱਖ ਹੋਣ ਲਈ ਬਰਤਾਨੀਆ ਗੱਲਬਾਤ ਕਰ ਰਿਹਾ ਹੈ। 

ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਤੇ ਉਨ੍ਹਾਂ ਦੀ ਧਰਮ ਪਤਨੀ ਸਮਾਨਥਾ ਕੈਮਰਨ ਕਾਫੀ ਉਦਾਸ ਅਤੇ ਨਿਰਾਸ਼ ਵਿਖਾਈ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਯੂਰਪ ਤੋਂ ਵੱਖ ਹੋਣ ਦੀ ਪ੍ਰਕਿ੍ਆ ਨਵਾਂ ਪ੍ਰਧਾਨ ਮੰਤਰੀ ਸ਼ੁਰੂ ਕਰੇ। ਅਕਤੂਬਰ 2016 ਵਿੱਚ ਕੰਜ਼ਰਵੇਟਿਵ ਪਾਰਟੀ ਦੀ ਹੋਣ ਵਾਲੀ ਕਨਵੈਨਸ਼ਨ ਵਿੱਚ ਨਵੇਂ ਪ੍ਰਧਾਨ ਮੰਤਰੀ ਦਾ ਨਾਂਅ ਦਾ ਐਲਾਨ ਕੀਤਾ ਜਾਵੇਗਾ, ਉਦੋਂ ਤੱਕ ਡੇਵਿਡ ਕੈਮਰਨ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ, ਨਤੀਜਿਆਂ ਸਬੰਧੀ ਪ੍ਰਧਾਨ ਮੰਤਰੀ ਬਾਅਦ ਵਿੱਚ ਮਹਾਰਾਣੀ ਐਲਿਜ਼ਾਬੈੱਥ ਨਾਲ ਗੱਲਬਾਤ ਕਰਨਗੇ।





Archive

RECENT STORIES