Posted on July 9th, 2016

ਪਟਿਆਲਾ, 9 ਜੁਲਾਈ- ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ’ਚ ਹੋ ਰਹੀ ਦੇਰੀ ਸਬੰਧੀ ਹੁਣ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ| ਪਹਿਲਾਂ ਰਾਸ਼ਟਰਪਤੀ ਨੂੰ ਪੱਤਰ ਲਿਖਣ ਸਮੇਤ ਆਰਟੀਆਈ ਰਾਹੀਂ ਵੀ ਅਜਿਹੀ ਜਾਣਕਾਰੀ ਮੰਗੀ ਜਾ ਚੁੱਕੀ ਹੈ। ਭਾਈ ਰਾਜੋਆਣਾ ਦਾ ਕਹਿਣਾ ਹੈ ਕਿ ਉਸ ਵੱਲੋਂ ਸ਼ਮੂਲੀਅਤ ਕਬੂਲੇ ਜਾਣ ਅਤੇ ਫਿਰ ਖ਼ੁਦ ਕੋਈ ਵੀ ਅਪੀਲ ਨਾ ਕੀਤੀ ਹੋਣ ਦੇ ਬਾਵਜੂਦ ਇਹ ਮਾਮਲਾ 21 ਸਾਲਾਂ ਤੋਂ ਲਟਕਾਇਆ ਜਾ ਰਿਹਾ ਹੈ| ਉਸ ਨੇ ਜਲਦੀ ਫ਼ੈਸਲਾ ਸੁਣਾਏ ਜਾਣ ’ਤੇ ਜ਼ੋਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ 22 ਦਸੰਬਰ 1995 ਨੂੰ ਗ੍ਰਿਫ਼ਤਾਰ ਕੀਤੇ ਰਾਜੋਆਣਾ ਨੇ ਅਦਾਲਤ ਵਿੱਚ ਆਪਣਾ ਜ਼ੁਰਮ ਕਬੂਲਦਿਆਂ ਨਿਆਂਇਕ ਪ੍ਰਣਾਲੀ ’ਤੇ ਬੇਭਰੋਸਗੀ ਜ਼ਾਹਰ ਕੀਤੀ ਸੀ| ਇਸ ਮਗਰੋਂ 31 ਜੁਲਾਈ 2007 ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਉਪਰੰਤ ਇੱਕ ਪੁਰਾਣੇ ਕੇਸ ਅਧੀਨ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ| ਚੰਡੀਗੜ੍ਹ ਦੀ ਇੱਕ ਅਦਾਲਤ ਤੋਂ ਇੱਥੇ ਪੁੱਜੇ ਮੌਤ ਦੇ ਵਾਰੰਟਾਂ ਦੌਰਾਨ ਉਸ ਨੂੰ 31 ਮਾਰਚ 2012 ਨੂੰ ਫਾਂਸੀ ਦੇਣ ਦੇ ਆਦੇਸ਼ ਆਏ ਸਨ। ਉਸ ਵੱਲੋਂ ਰਹਿਮ ਦੀ ਅਪੀਲ ਤੋਂ ਕੋਰਾ ਜਵਾਬ ਦੇਣ ਕਰਕੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਜਿਸ ਤਹਿਤ 28 ਮਾਰਚ ਨੂੰ ਰਾਸ਼ਟਰਪਤੀ ਵੱਲੋਂ ਫਾਂਸੀ ’ਤੇ ਰੋਕ ਲਾ ਦਿੱਤੀ ਗਈ ਸੀ ਪਰ ਭਾਈ ਰਾਜੋਆਣਾ ਫਾਂਸੀ ਦੀ ਸਜ਼ਾ ਨੂੰ ਲਟਕਾਉਣ ਦਾ ਵਿਰੋਧ ਕਰਦੇ ਆ ਰਹੇ ਹਨ|

Posted on October 26th, 2026

Posted on October 23rd, 2026

Posted on October 22nd, 2026

Posted on October 21st, 2026

Posted on October 20th, 2026

Posted on October 19th, 2026

Posted on October 16th, 2026

Posted on October 15th, 2026

Posted on October 14th, 2026

Posted on October 13th, 2026

Posted on October 9th, 2026

Posted on October 8th, 2026