Posted on December 8th, 2016

ਵੈਨਕੂਵਰ- ਜਿਉਂ ਜਿਉਂ 9 ਦਸੰਬਰ ਦਾ ਦਿਨ ਨੇੜੇ ਆ ਰਿਹਾ ਹੈ, ਤਿਉਂ ਤਿਉਂ ਕੈਨੇਡਾ ਵੱਸਦੇ ਪੰਜਾਬੀਆਂ ਦੀਆਂ ਧੜਕਨਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਨਵੇਂ ਸਾਲ 2017 ਨੂੰ ਸਮਰਪਿਤ ਇਸ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਪੰਜਾਬ ਤੋਂ ਉਚੇਚੇ ਤੌਰ 'ਤੇ ਸ਼ੋਅ ਵਿਚ ਹਾਜ਼ਰੀ ਭਰਨ ਲਈ ਗੀਤਾਜ਼ ਬਿੰਦਰਖੀਆ, ਗੋਲਡੀ (ਦੇਸੀ ਕਰੂ), ਦਿਲਪ੍ਰੀਤ ਢਿੱਲੋਂ, ਸੁਖਦੀਪ ਗਰੇਵਾਲ ਅਤੇ ਨੇਹਾ ਸ਼ਰਮਾ ਕੈਨੇਡਾ ਪਹੁੰਚ ਚੁੱਕੇ ਹਨ।
ਇਹ ਪ੍ਰੋਗਰਾਮ 9 ਦਸੰਬਰ ਨੂੰ ਬੈਲ ਪਰਫਾਰਮਿੰਗ ਆਰਟ ਸੈਂਟਰ ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬੀ ਭਾਈਚਾਰੇ ਦੇ ਲੋਕਾਂ ਵਿਚ ਇਸ ਦਿਨ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸ਼ੋਅ ਦੀਆਂ ਟਿਕਟਾਂ ਵਿਚ 25 ਅਤੇ 35 ਡਾਲਰ ਰੱਖੀਆਂ ਗਈਆਂ ਹਨ ਅਤੇ ਸਟੂਡੈਂਟ ਨੂੰ ਵਿਸ਼ੇਸ਼ ਰਿਆਇਤ ਦਿੱਤੀ ਜਾ ਰਹੀ ਹੈ। ਇਹ ਸ਼ੋਅ ਪੰਜਾਬੀ ਵਿਰਸੇ ਨੂੰ ਪ੍ਰਫੁਲਤ ਕਰਨ ਲਈ ਵਿਸ਼ੇਸ਼ ਤੌਰ 'ਤੇ ਉਲੀਕਿਆ ਗਿਆ ਹੈ ਤਾਂ ਜੋ ਆਪਣੇ ਵਿਰਸੇ ਨੂੰ ਭੁਲਾਉਂਦੀ ਜਾ ਰਹੀ ਪੰਜਾਬ ਦੀ ਨੌਜਵਾਨ ਪੀੜ੍ਹੀ, ਖਾਸ ਤੌਰ 'ਤੇ ਵਿਦੇਸ਼ਾਂ 'ਚ ਵਸਦੇ ਪੰਜਾਬੀ ਗੱਭਰੂ ਤੇ ਮੁਟਿਆਰਾਂ ਨੂੰ ਮੁੜ ਵਿਰਸੇ ਨਾਲ ਜੋੜਿਆ ਜਾ ਸਕੇ।

Posted on June 26th, 2026

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026