Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਬਡੂੰਗਰ ਦੇ ਖ਼ਾਲਿਸਤਾਨ ਪੱਖੀ ਬਿਆਨ ਤੋਂ ਭੜਕੀ ਭਾਜਪਾ

Posted on November 10th, 2017



ਚੰਡੀਗੜ੍ਹ, 10 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਕਰਾਰ ਦੇਣ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ ਨੇ ਤਿੱਖਾ ਪ੍ਰਤੀਕਰਮ ਪ੍ਰਗਟਾਇਆ ਹੈ। ਪਾਰਟੀ ਦੇ ਆਗੂਆਂ ਹਰਜੀਤ ਸਿੰਘ ਗਰੇਵਾਲ ਅਤੇ ਵਿਨੀਤ ਜੋਸ਼ੀ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦੇਣ ਤੋਂ ਪਹਿਲਾਂ ਸਰਬਉੱਚ ਅਦਾਲਤ ਦਾ ਫ਼ੈਸਲਾ ਪੜ੍ਹਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਦੀ ਮੰਗ ਗ਼ੈਰ-ਕਾਨੂੰਨੀ ਹੀ ਨਹੀਂ, ਬਲਕਿ ਗ਼ੈਰ-ਵਿਧਾਨਕ ਵੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਸ੍ਰੀ ਬਡੂੰਗਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ, ਜਿਸ ਦਾ ਸਿੱਖ ਧਰਮ ਵਿੱਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਦੀ ਮੰਗ ਕਰਨਾ, ਭਾਰਤ ਦੇ ਟੁਕੜੇ ਕਰਨ ਬਰਾਬਰ ਹੈ।



Archive

RECENT STORIES