Posted on December 1st, 2017

ਨਵੀਂ ਦਿੱਲੀ, 1 ਦਸੰਬਰ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਭਾਰਤ ਨੂੰ ਕਿਹਾ ਹੈ ਕਿ ਉਹ ਮੁਲਕ ਦੇ ਮੁਸਲਮਾਨਾਂ ਦੀ ਕਦਰ ਕਰੇ ਅਤੇ ਉਨ੍ਹਾਂ ਦਾ ਧਿਆਨ ਰੱਖੇ ਜਿਹੜੇ ਆਪਣੇ ਆਪ ਨੂੰ ਮੁਲਕ ਨਾਲ ਜੁੜਿਆ ਹੋਇਆ ਅਤੇ ਭਾਰਤੀ ਮੰਨਦੇ ਹਨ। ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸਮਿੱਟ ’ਚ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਇਹ ਇਕ ਵਿਚਾਰ ਹੈ ਜਿਸ ਨੂੰ ਮਜ਼ਬੂਤ ਕਰਨ ਦੀ ਲੋੜ ਹੈ।
ਓਬਾਮਾ ਨੇ ਕਿਹਾ ਕਿ 2015 ’ਚ ਭਾਰਤ ਦੌਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੰਦ ਕਮਰੇ ’ਚ ਉਨ੍ਹਾਂ ਧਾਰਮਿਕ ਸਹਿਣਸ਼ੀਲਤਾ ਅਤੇ ਧਰਮ ਦੀ ਆਜ਼ਾਦੀ ਦੇ ਹੱਕ ’ਤੇ ਜ਼ੋਰ ਦਿੱਤਾ ਸੀ। ਸਾਲ 2009 ਤੋਂ 2017 ਦਰਮਿਆਨ ਅਮਰੀਕਾ ਦੇ 44ਵੇਂ ਰਾਸ਼ਟਰਪਤੀ ਰਹੇ ਓਬਾਮਾ ਨੇ ਆਪਣੇ ਦੌਰੇ ਦੇ ਆਖਰੀ ਦਿਨ ਲੋਕਾਂ ਨਾਲ ਗੱਲਬਾਤ ਦੌਰਾਨ ਅਜਿਹੇ ਹੀ ਵਿਚਾਰ ਪ੍ਰਗਟਾਏ ਸਨ। ਭਾਰਤ ਨਾਲ ਜੁੜੇ ਇਕ ਸਵਾਲ ਦੇ ਜਵਾਬ ’ਚ ਸ੍ਰੀ ਓਬਾਮਾ ਨੇ ਮੁਲਕ ਦੀ ਵੱਡੀ ਮੁਸਲਿਮ ਆਬਾਦੀ ਦਾ ਜ਼ਿਕਰ ਕੀਤਾ, ਜੋ ਸਫ਼ਲ, ਜੁੜੀ ਹੋਈ ਅਤੇ ਆਪਣੇ ਆਪ ਨੂੰ ਭਾਰਤੀ ਮੰਨਦੀ ਹੈ।
ਉਨ੍ਹਾਂ ਕਿਹਾ ਕਿ ਕੁਝ ਹੋਰ ਮੁਲਕਾਂ ’ਚ ਅਜਿਹਾ ਨਹੀਂ ਹੈ। ਪਾਕਿਸਤਾਨ ਤੋਂ ਅਤਿਵਾਦ ਫੈਲਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਅਜਿਹੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਪਾਕਿਸਤਾਨ ਨੂੰ ਉਸਾਮਾ ਬਿਨ ਲਾਦਿਨ ਦੀ ਮੌਜੂਦਗੀ ਬਾਰੇ ਕੁਝ ਵੀ ਪਤਾ ਸੀ ਪਰ ਇਸ ਮੁੱਦੇ ’ਤੇ ਯਕੀਨੀ ਤੌਰ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ।

Posted on June 26th, 2026

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026