Posted on January 25th, 2018

ਚੰਡੀਗੜ੍ਹ- ਭਾਈ ਜਗਤਾਰ ਸਿੰਘ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸੋਧਣ ਦੀ ਜ਼ਿੰਮੇਵਾਰੀ ਅਦਾਲਤ ਵਿੱਚ ਕਬੂਲ ਲਈ ਹੈ। ਇਸ ਤੋਂ ਪਹਿਲਾਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਵੀ ਉਸ ਨੂੰ ਮਾਰਨ ਦਾ ਜ਼ਿੰਮਾ ਆਪਣੇ ਸਿਰ ਲੈ ਚੁੱਕੇ ਹਨ।
ਯੂਟੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਬੀਰ ਸਿੰਘ ਸਿੱਧੂ ਨੂੰ ਛੇ ਪੰਨਿਆਂ ਦੇ ਦਿੱਤੇ ਲਿਖਤੀ ਬਿਆਨ ਵਿੱਚ ਉਸ ਨੇ ਹੱਤਿਆ ਕਾਂਡ 'ਤੇ ਕੋਈ ਅਫ਼ਸੋਸ ਨਹੀਂ ਜਤਾਇਆ ਹੈ। ਅਦਾਲਤ ਵਿੱਚ ਤਾਰਾ ਨੇ ਆਈਪੀਸੀ ਦੀ ਧਾਰਾ 313 ਤਹਿਤ ਲਿਖਤੀ ਜੁਰਮ ਕਬੂਲ ਕੀਤਾ ਹੈ। ਇਸ ਤੋਂ ਪਹਿਲਾਂ ਉਹ ਪੁਲੀਸ ਕੋਲ ਆਈਪੀਸੀ ਦੀ ਧਾਰਾ 164 ਤਹਿਤ ਜ਼ਿੰਮੇਵਾਰੀ ਲੈ ਚੁੱਕਿਆ ਹੈ।
ਭਾਈ ਤਾਰਾ ਨੇ ਅਦਾਲਤ ਨੂੰ ਦਿੱਤੇ ਇਕਬਾਲੀਆ ਬਿਆਨ ਵਿੱਚ ਕਿਹਾ ਹੈ ਕਿ ਉਹ ਹੱਤਿਆ ਕਾਂਡ ਨੂੰ ਅੰਜਾਮ ਦੇਣ ਲਈ ਪੰਜਾਬ ਸਕੱਤਰੇਤ ਤੱਕ ਖੁਦ ਕਾਰ ਚਲਾ ਕੇ ਗਿਆ ਸੀ, ਜਦੋਂ ਕਿ ਭਾਈ ਦਿਲਾਵਰ ਸਿੰਘ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਉਸ ਦੇ ਨਾਲ ਸਨ। ਉਸ ਨੇ ਦੋਸ਼ ਲਾਇਆ ਕਿ ਬੇਅੰਤ ਸਿੰਘ ਨੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਮਾਰਿਆ ਸੀ, ਜਿਸ ਕਰਕੇ ਉਸ ਦਾ ਕਤਲ ਕੀਤਾ ਗਿਆ। ਬਿਆਨ ਵਿੱਚ ਬੇਅੰਤ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਵਧੀਕੀਆਂ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਇਨਾਮ ਅਤੇ ਤਰੱਕੀਆਂ ਦੇਣ 'ਤੇ ਗੁੱਸਾ ਜ਼ਾਹਿਰ ਕੀਤਾ ਗਿਆ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਸਿਮਰਜੀਤ ਸਿੰਘ ਨੇ ਦੱਸਿਆ ਕਿ ਕੇਸ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ। ਸਾਬਕਾ ਮੁੱਖ ਮੰਤਰੀ ਦੀ 31 ਅਗਸਤ 1995 ਨੂੰ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ ਅਤੇ ਪੁਲੀਸ ਨੇ ਕਤਲ ਦੇ ਦੋਸ਼ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਭਾਈ ਰਾਜੋਆਣਾ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹੈ, ਜਦੋਂ ਕਿ ਭਾਈ ਹਵਾਰਾ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਕੱਟ ਰਿਹਾ ਹੈ। ਹੋਰ ਮੁਲਜ਼ਮਾਂ ਵਿੱਚੋਂ ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਬੁੜੈਲ ਜੇਲ੍ਹ ਵਿੱਚ ਬੰਦ ਹਨ, ਜਦ ਕਿ ਨਸੀਬ ਸਿੰਘ, ਸ਼ਮਸ਼ੇਰ ਸਿੰਘ ਅਤੇ ਨਵਜੋਤ ਸਿੰਘ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ। ਤਾਰਾ ਦੇ 20 ਅਤੇ 21 ਜਨਵਰੀ 2003 ਨੂੰ ਜੇਲ੍ਹ 'ਚੋਂ ਫ਼ਰਾਰ ਹੋ ਜਾਣ ਅਤੇ ਬਾਅਦ ਵਿੱਚ ਫੜੇ ਜਾਣ ਕਰਕੇ ਕੇਸ ਦੀ ਸੁਣਵਾਈ ਵੱਖਰੀ ਕਰ ਦਿੱਤੀ ਗਈ ਸੀ। ਕੇਸ ਦਾ 31 ਜੁਲਾਈ 2007 ਨੂੰ ਫ਼ੈਸਲਾ ਆਉਣ ਵੇਲੇ ਤਾਰਾ ਫ਼ਰਾਰ ਸੀ।

Posted on October 27th, 2026

Posted on October 26th, 2026

Posted on October 23rd, 2026

Posted on October 22nd, 2026

Posted on October 21st, 2026

Posted on October 20th, 2026

Posted on October 19th, 2026

Posted on October 16th, 2026

Posted on October 15th, 2026

Posted on October 14th, 2026

Posted on October 13th, 2026

Posted on October 9th, 2026