Posted on August 31st, 2018

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਸੰਕਟ ਦੇ ਚਲਦਿਆਂ ਟਕਸਾਲੀ ਨੇਤਾਵਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦੇ ਚਾਰ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਬਾਦਲ ਪਰਿਵਾਰ ਦੇ ਬਚਾਅ ਲਈ ਸਾਹਮਣੇ ਆਏ ਹਨ।
ਵੀਰਵਾਰ ਨੂੰ ਕੋਰ ਕਮੇਟੀ ਅਤੇ ਹਲਕਾ ਜਥੇਦਾਰਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਸੀਨੀਅਰ ਅਕਾਲੀ ਨੇਤਾ ਮੀਡੀਆ ਨਾਲ ਰੂਬਰੂ ਹੋਏ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕਿਰਦਾਰਕੁਸ਼ੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਹ ਬਾਦਲ ਵੱਲੋਂ ਸਿੱਖ ਪੰਥ ਅਤੇ ਪੰਜਾਬ ਲਈ ਪਾਏ ਯੋਗਦਾਨ ਨੂੰ ਛੁਟਿਆਉਣ ਲਈ ਰਚੀ ਸਾਜ਼ਿਸ਼ ਵਿਰੁੱਧ ਇੱਕਜੁੱਟਤਾ ਨਾਲ ਲੜਾਈ ਲੜਨਗੇ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਗੁਰਦੁਆਰਿਆਂ 'ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਕਰਕੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਢੀਂਡਸਾ ਅਤੇ ਭੂੰਦੜ ਨੇ ਕਿਹਾ, 'ਅਸੀਂ ਇਹ ਗੱਲ ਸਾਹਮਣੇ ਰੱਖਣਾ ਚਾਹੁੰਦੇ ਹਾਂ ਕਿ ਕੋਟਕਪੂਰਾ ਧਰਨਾ ਸ਼ਾਂਤਮਈ ਢੰਗ ਨਾਲ ਚੁੱਕਿਆ ਗਿਆ ਸੀ, ਪਰ ਬਾਅਦ 'ਚ ਬਹਿਬਲ ਕਲਾਂ ਪਿੰਡ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਗਈ, ਜਿਸ ਵਿੱਚ ਦੋ ਨੌਜਵਾਨਾਂ ਦੀਆਂ ਜ਼ਿੰਦਗੀਆਂ ਚਲੀਆਂ ਗਈਆਂ।'
ਮੌਜੂਦਾ ਦੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੋ ਵਿਰੋਧੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਪਾਰਟੀ ਦੇ ਸੀਨੀਅਰ ਆਗੂਆਂ ਨੇ ਬੀਤੀ ਰਾਤ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਅਤੇ ਬੇਅਦਬੀ ਦੇ ਮੁੱਦੇ ਉੱਤੇ ਬਹਿਸ ਵਿੱਚ ਹਿੱਸਾ ਨਾ ਲੈਣ ਦੇ ਫੈਸਲੇ 'ਤੇ ਸਵਾਲ ਉਠਾਏ ਹਨ। ਇਹ ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿੱਚ ਜਥੇਦਾਰ ਤੋਤਾ ਸਿੰਘ ਵੀ ਸ਼ਾਮਲ ਹਨ, ਨੇ ਕਿਹਾ ਹੈ ਕਿ ਪਾਰਟੀ ਸਪਸ਼ਟ ਤੌਰ ਉੱਤੇ ਲੜਾਈ ਹਾਰ ਰਹੀ ਹੈ ਤੇ ਗਲਤੀ ਨੂੰ ਸੋਧਣ ਵੱਲ ਵੀ ਨਹੀਂ ਤੁਰ ਰਹੀ ਪਰ ਸੁਖਬੀਰ ਬਾਦਲ ਨੇ ਇਸ ਤਰ੍ਹਾਂ ਦੇ ਵਿਚਾਰਾਂ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ।
ਪ੍ਰੇਮ ਸਿੰਘ ਚੰਦੂਮਾਜਰਾ ਤੇ ਸੇਵਾ ਸਿੰਘ ਸੇਖਵਾਂ ਨੇ ਵੀ ਤੋਤਾ ਸਿੰਘ ਨਾਲ ਮਿਲਦੇ ਜੁਲਦੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਭਾਵੇਂ ਪਾਰਟੀ ਨੂੰ 14 ਮਿੰਟ ਹੀ ਮਿਲੇ ਸਨ, ਪਰ ਇਸ ਨੂੰ ਮੁੱਦਾ ਬਣਾ ਕੇ ਵਾਕਆਊਟ ਨਹੀ ਕਰਨਾ ਚਾਹੀਦਾ ਸੀ। 'ਮੈਂ ਮਹਿਸੂਸ ਕਰਦਾ ਹਾਂ ਕਿ ਉਨ੍ਹਾਂ ਨੂੰ ਵਿਧਾਨ ਸਭਾ ਅੰਦਰ ਰਹਿ ਕੇ ਪਾਰਟੀ ਉੱਤੇ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਕੀਤੇ ਹਮਲਿਆਂ ਦਾ ਟਾਕਰਾ ਕਰਨਾ ਚਾਹੀਦਾ ਸੀ।' ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਨੂੰ ਅੰਦਰ ਜਾਣ ਦਾ ਸੁਨੇਹਾ ਵੀ ਭੇਜਿਆ ਪਰ ਕਿਸੇ ਨੇ ਪ੍ਰਵਾਹ ਨਹੀਂ ਕੀਤੀ।

Posted on October 27th, 2026

Posted on October 26th, 2026

Posted on October 23rd, 2026

Posted on October 22nd, 2026

Posted on October 21st, 2026

Posted on October 20th, 2026

Posted on October 19th, 2026

Posted on October 16th, 2026

Posted on October 15th, 2026

Posted on October 14th, 2026

Posted on October 13th, 2026

Posted on October 9th, 2026