Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਬਾਦਲਾਂ ਵੱਲੋਂ ਮੋਦੀ ਦੇ ਆਗੂ ਬਣਨ ਦਾ ਸਵਾਗਤ

Posted on June 10th, 2013

ਚੰਡੀਗੜ੍ਹ- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਜਨਤਾ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਥਾਪੇ ਜਾਣ ਦਾ ਸਵਾਗਤ ਕਰਦਿਆਂ ਇਸ ਕਦਮ ਨੂੰ ਯੂ ਪੀ ਏ ਸਰਕਾਰ ਨੂੰ ਹਰਾਉਣ ਦਾ ਪਹਿਲਾ ਕਦਮ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਯੂ ਪੀ ਏ ਸਰਕਾਰ ਦੇ ਆਗੂਆਂ ਦੇ ਹੋਸ਼ ਉਡ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਿਆਸੀ ਆਧਾਰ ’ਤੇ ਕਾਂਗਰਸ ਅਤੇ ਇਸ ਦੇ ਭਾਈਵਾਲਾਂ ਦੇ ਵਿਰੁੱਧ ਜ਼ਬਰਦਸਤ ਰੋਸ ਦੀ ਲਹਿਰ ਹੈ। ਘਪਲਿਆਂ ਵਿਚ ਘਿਰੀ ਯੂ ਪੀ ਏ ਸਰਕਾਰ ਦੇ ਦਿਨ ਪੁੱਗ ਚੁੱਕੇ ਹਨ। ਸ੍ਰੀ ਬਾਦਲ ਨੇ ਫੋਨ ਉੱਤੇ ਮੋਦੀ ਨੂੰ ਉਨ੍ਹਾਂ ਦੀ ਨਿਯੁਕਤੀ ਦੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਰਾਜਨਾਥ ਸਿੰਘ ਨੂੰ ਵੀ ਫੋਨ ਕਰਕੇ ਮੋਦੀ ਨੂੰ ਚੋਣ ਕਮੇਟੀ ਦਾ ਮੁਖੀ ਬਣਾਉਣ ਦੀ ਵਧਾਈ ਦਿੱਤੀ।

ਕੌਮੀ ਜਮਹੂਰੀ ਗੱਠਜੋੜ (ਐਨ ਡੀ ਏ) ਦੀ ਭਾਈਵਾਲ ਪਾਰਟੀ ਸ਼ਿਵ ਸੈਨਾ ਨੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਭਾਜਪਾ ਚੋਣ ਪ੍ਰਚਾਰ ਕਮੇਟੀ 2014 ਲੋਕ ਸਭਾ ਚੋਣਾਂ ਦਾ ਚੇਅਰਮੈਨ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਊਤ ਨੇ ਏਜੰਸੀ ਨੂੰ ਦੱਸਿਆ, ‘ਅਸੀਂ ਨਰਿੰਦਰ ਮੋਦੀ ਨੂੰ ਭਾਜਪਾ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ ਤੇ ਮੋਦੀ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਭੇਜਦੇ ਹਾਂ।’ ਉਨ੍ਹਾਂ ਦੱਸਿਆ ਕਿ ਸ਼ਿਵ ਸੈਨਾ ਪ੍ਰਧਾਨ ਉਧਵ ਠਾਕਰੇ ਵਿਦੇਸ਼ ਵਿਚ ਹਨ ਤੇ ਉਨ੍ਹਾਂ ਫੋਨ ਕਰਕੇ ਸ੍ਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ।

ਕੌਮੀ ਜਮਹੂਰੀ ਮੋਰਚੇ ਦੇ ਭਾਈਵਾਲ ਜਨਤਾ ਦਲ (ਯੂਨਾਈਟਿਡ) ਨੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਭਾਜਪਾ ਦੀ ਚੋਣ ਪ੍ਰਚਾਰ ਕਮੇਟੀ ਲੋਕ ਸਭਾ ਚੋਣਾਂ 2014 ਲਈ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਤੋਂ ਦੂਰੀ ਬਣਾਈ ਰੱਖੀ ਤੇ ਕਿਹਾ ਕਿ ਇਹ ਭਾਜਪਾ ਦਾ ਅੰਦਰੂਨੀ ਮਸਲਾ ਹੈ। ਕੌਮੀ ਜਮਹੂਰੀ ਗੱਠਜੋੜ ਵਿੱਚ ਭਾਜਪਾ ਦੇ ਭਾਈਵਾਲ ਤੇ ਬਿਹਾਰ ਵਿੱਚ ਭਾਜਪਾ ਦੇ ਸੀਨੀਅਰ ਭਾਈਵਾਲ ਜਨਤਾ ਦਲ (ਯੂ) ਨੇ ਅੱਜ ਮੋਦੀ ਦੀ ਨਿਯੁਕਤੀ ਸਬੰਧੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਭਾਜਪਾ ਕੀ ਫ਼ੈਸਲੇ ਲੈਂਦੀ ਹੈ, ਇਹ ਉਨ੍ਹਾਂ ਦਾ ਅੰਦਰੂਨੀ ਮਸਲਾ ਹੈ, ਪਰ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਕੌਮੀ ਜਮਹੂਰੀ ਗੱਠਜੋੜ ਦਾ ਪ੍ਰਧਾਨ ਮੰਤਰੀ ਪਦ ਲਈ ਉਮੀਦਵਾਰ ਉਸ ਵਿੱਚ ਸ਼ਾਮਲ ਸਮੁੱਚੀਆਂ ਧਿਰਾਂ ਵੱਲੋਂ ਚੁਣਿਆ ਜਾਵੇਗਾ।

ਨਰਿੰਦਰ ਮੋਦੀ ਦੀ ਨਿਯੁਕਤੀ ਨੂੰ ਹਲਕੇ ਢੰਗ ਨਾਲ ਲੈਂਦਿਆਂ ਕਾਂਗਰਸ ਨੇ ਕਿਹਾ ਹੈ ਕਿ ਮੋਦੀ ਦਾ ਪ੍ਰਭਾਵ ਸੀਮਤ ਹੈ। ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਕਿਹਾ, ‘ਮੋਦੀ ਦਾ ਜਲਵਾ ਗੁਜਰਾਤ ਤੱਕ ਸੀਮਤ ਹੈ।



Archive

RECENT STORIES