Posted on September 28th, 2018

<p>ਅਸ਼ਵਨੀ ਕੁਮਾਰ ਸਚਦੇਵਾ<br></p>
ਫ਼ਰੀਦਕੋਟ, 28 ਸਤੰਬਰ- ਫ਼ਰੀਦਕੋਟ ਦੇ ਬਹੁ-ਚਰਚਿਤ ਅਗਵਾ ਕਾਂਡ ਦੀ ਪੀੜਤ ਲੜਕੀ ਦੇ ਪਿਤਾ ’ਤੇ ਇੱਕ ਨੇਪਾਲੀ ਲੜਕੀ ਨੇ ਸਰਕਾਰੀ ਨੌਕਰੀ ਲੁਆਉਣ ਦਾ ਝਾਂਸਾ ਦੇ ਕੇ ਜੁਲਾਈ 2018 ਵਿੱਚ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ਲਾਏ ਹਨ। ਪੁਲੀਸ ਨੇ ਸ਼ਿਕਾਇਤ ਮਿਲਣ ਤੋਂ ਕਰੀਬ ਇੱਕ ਮਹੀਨੇ ਬਾਅਦ ਅਸ਼ਵਨੀ ਕੁਮਾਰ ਸਚਦੇਵਾ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਇਹ ਮਾਮਲਾ ਦਰਜ ਹੋਣ ਨਾਲ ਇਸ ਸਮੁੱਚੀ ਕਹਾਣੀ ਵਿੱਚ ਨਵਾਂ ਮੋੜ ਆ ਗਿਆ ਹੈ। ਅਗਵਾ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਅਸ਼ਵਨੀ ਕੁਮਾਰ ਸਚਦੇਵਾ ਖ਼ਿਲਾਫ਼ ਇੱਕ ਝੂਠੀ ਸ਼ਿਕਾਇਤ ਦੇ ਆਧਾਰ ’ਤੇ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦਰਜ ਕਰਵਾਉਣ ਵਾਲੀ ਲੜਕੀ ਦਾ ਸਬੰਧ ਨੇਪਾਲ ਨਾਲ ਹੈ ਅਤੇ ਨੇਪਾਲ ਦਾ ਇੱਕ ਗੈਂਗਸਟਰ ਫ਼ਰੀਦਕੋਟ ਅਗਵਾ ਕਾਂਡ ਦੇ ਮੁੱਖ ਦੋਸ਼ੀ ਨਿਸ਼ਾਨ ਸਿੰਘ ਦਾ ਕਰੀਬੀ ਦੋਸਤ ਸੀ।
ਦੱਸਣਯੋਗ ਹੈ ਕਿ ਫ਼ਰੀਦਕੋਟ ਅਗਵਾ ਕਾਂਡ ਦੇ ਮੁੱਖ ਦੋਸ਼ੀ ਨਿਸ਼ਾਨ ਸਿੰਘ ਅਤੇ ਉਸ ਦੀ ਮਾਂ ਨਵਜੋਤ ਕੌਰ ਦੀਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚੋਂ ਸਜ਼ਾ ਖਿਲਾਫ਼ ਕੀਤੀਆਂ ਅਪੀਲਾਂ ਰੱਦ ਹੋਣ ਅਤੇ ਪੀੜਤ ਪਰਿਵਾਰ ਨੂੰ 90 ਲੱਖ ਰੁਪਏ ਮੁਆਵਜ਼ਾ ਦੇਣ ਦੇ ਫੈਸਲੇ ਤੋਂ ਤੁਰੰਤ ਬਾਅਦ ਇੱਕ ਨੇਪਾਲੀ ਲੜਕੀ ਵੱਲੋਂ ਅਗਵਾ ਕਾਂਡ ਦੀ ਪੀੜਤ ਲੜਕੀ ਦੇ ਪਿਤਾ ਖ਼ਿਲਾਫ਼ ਜ਼ਿਲ੍ਹਾ ਪੁਲੀਸ ਮੁਖੀ ਲਿਖਤੀ ਸ਼ਿਕਾਇਤ ਕਰਕੇ ਦੋਸ਼ ਲਾਇਆ ਸੀ ਕਿ ਅਸ਼ਵਨੀ ਕੁਮਾਰ ਸਚਦੇਵਾ ਨੇ ਕਥਿਤ ਉਸ ਨਾਲ ਜਬਰ ਜਨਾਹ ਕੀਤਾ ਹੈ।
ਐਕਸ਼ਨ ਕਮੇਟੀ ਨੇ ਜ਼ਿਲ੍ਹਾ ਪੁਲੀਸ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੇ। ਜ਼ਿਲ੍ਹਾ ਪੁਲੀਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਪੁਲੀਸ ਨਿਰਪੱਖ ਕਾਰਵਾਈ ਕੀਤੀ ਹੈ ਅਤੇ ਕਿਸੇ ਨਾਲ ਵੀ ਜ਼ਿਆਦਤੀ ਨਹੀਂ ਹੋਵੇਗੀ।
ਪੁਲੀਸ ਇਸ ਮਾਮਲੇ ਵਿਚ ਵਿਵਾਦਾਂ ’ਚ ਘਿਰਦੀ ਨਜ਼ਰ ਆ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਡੀਜੀਪੀ ਪੰਜਾਬ ਨੂੰ ਭੇਜੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਦੀ ਤਫਤੀਸ਼ ਇੰਸਪੈਕਟਰ ਗੁਰਦੀਪ ਸਿੰਘ ਕਰ ਰਹੇ ਹਨ ਜਦੋਂਕਿ ਨਿਯਮਾਂ ਮੁਤਾਬਕ ਜਬਰ ਜਨਾਹ ਦੇ ਮਾਮਲੇ ਦੀ ਪੜਤਾਲ ਮਹਿਲਾ ਪੁਲੀਸ ਅਧਿਕਾਰੀ ਨੇ ਕਰਨੀ ਹੁੰਦੀ ਹੈ।

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026