Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਗਿਆਨੀ ਠਾਕੁਰ ਸਿੰਘ ਕੋਲੋਂ ਸਪੱਸ਼ਟੀਕਰਨ ਮੰਗਿਆ ਜਾਵੇ: ਭਾਈ ਲੌਂਗੋਵਾਲ

Posted on September 28th, 2018



ਅੰਮ੍ਰਿਤਸਰ, 28 ਸਤੰਬਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖੀ ਦਾ ਪ੍ਰਚਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸੰਗਤ ਵਿਚ ਕੋਈ ਵੀ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਇਤਿਹਾਸਕ ਅਤੇ ਸਿਧਾਂਤਕ ਤੌਰ ’ਤੇ ਸਿੱਖ ਕੌਮ ਦਾ ਨੁਕਸਾਨ ਹੁੰਦਾ ਹੋਵੇ। ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ ’ਤੇ ਵਾਇਰਲ ਇਕ ਵੀਡੀਓ, ਜਿਸ ਵਿਚ ਸਿੱਖ ਪ੍ਰਚਾਰਕ ਗਿਆਨੀ ਠਾਕੁਰ ਸਿੰਘ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫੌਜੀ ਹਮਲੇ ਸਬੰਧੀ ਗੱਲ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਬਾਰੇ ਮਨਘੜਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਦੇ ਪ੍ਰਸੰਗ ਵਿਚ ਆਖੀ ਹੈ। 

ਉਨ੍ਹਾਂ ਕਿਹਾ ਕਿ ਗਿਆਨੀ ਠਾਕੁਰ ਸਿੰਘ ਵੱਲੋਂ ਕੀਤੀ ਗਈ ਟਿੱਪਣੀ ਨਾਲ ਸਿੱਖ ਸੰਗਤ ਦੇ ਮਨ ਨੂੰ ਠੇਸ ਪਹੁੰਚੀ ਹੈ। ਇਸ ਪ੍ਰਚਾਰਕ ਵੱਲੋਂ ਕੀਤੀ ਗਈ ਟਿੱਪਣੀ ਦਾ ਇਤਿਹਾਸਕ ਸਰੋਤਾਂ ਅਤੇ ਹਵਾਲਿਆਂ ਨਾਲ ਕੋਈ ਮੇਲ ਨਹੀਂ ਹੈ ਅਤੇ ਇਹ ਗੁਰੂ ਸਾਹਿਬ ਦੇ ਸਿਧਾਂਤਕ ਅਤੇ ਇਤਿਹਾਸਕ ਵਿਰੋਧ ਵਿਚ ਵੀ ਜਾਂਦੀ ਹੈ।

ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਦਖ਼ਲ ਦੇ ਕੇ ਗਿਆਨੀ ਠਾਕੁਰ ਸਿੰਘ ਪਾਸੋਂ ਸਪਸ਼ਟੀਕਰਨ ਮੰਗਿਆ ਜਾਵੇ, ਤਾਂ ਜੋ ਸਿੱਖਾਂ ਅੰਦਰ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ। 




Archive

RECENT STORIES