Posted on November 30th, 2018

ਹੈਦਰਾਬਾਦ, 30 ਨਵੰਬਰ- ਪਾਕਿਸਤਾਨ ’ਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਜਾਣ ਤੋਂ ਬਾਅਦ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਕਹਿਣ ’ਤੇ ਇਸ ਸਮਾਗਮ ’ਚ ਸ਼ਾਮਲ ਹੋਣ ਗਏ ਸਨ।
ਸਿੱਧੂ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਹੀ। ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਪਾਕਿਸਤਾਨ ਜਾਣ ਲਈ ਉਨ੍ਹਾਂ ਨੂੰ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦਿੱਤੀ ਸੀ ਜਾਂ ਨਹੀਂ ਤਾਂ ਸਿੱਧੂ ਨੇ ਕਿਹਾ, ‘ਰਾਹੁਲ ਗਾਂਧੀ ਮੇਰੇ ਕਪਤਾਨ ਹਨ। ਉਨ੍ਹਾਂ ਨੇ ਹੀ ਮੈਨੂੰ ਪਾਕਿਸਤਾਨ ਭੇਜਿਆ ਸੀ।’ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੌ ਦੇ ਕਰੀਬ ਆਗੂਆਂ ਨੇ ਇਸ ਫੇਰੀ ਲਈ ਉਨ੍ਹਾਂ ਦੀ ਪਿੱਠ ਥਾਪੜੀ ਹੈ। ਕਾਂਗਰਸ ਆਗੂ ਨੇ ਹਾਲਾਂਕਿ ਕੈਪਟਨ ਨੂੰ ਆਪਣੇ ਪਿਤਾ ਸਮਾਨ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਦੀ ਪਾਕਿਸਤਾਨ ਫੇਰੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਾਰਾਜ਼ ਕਰ ਦਿੱਤਾ ਹੈ, ਜਿਨ੍ਹਾਂ ਕਿਹਾ ਕਿ ਉਨ੍ਹਾਂ ਅੰਮ੍ਰਿਤਸਰ ’ਚ ਹੋਏ ਗ੍ਰਨੇਡ ਹਮਲੇ ਮਗਰੋਂ ਸਿੱਧੂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਸੀ, ਪਰ ਉਹ ਨਹੀਂ ਮੰਨੇ। ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਇਸ ਹਮਲੇ ਪਿੱਛੇ ਪਾਕਿਸਤਾਨ ਦੀ ਆਈਐੱਸਆਈ ਦਾ ਹੱਥ ਹੈ। -

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026