Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਫੂਲਕਾ ਨੇ ਬਣਾਇਆ 'ਸਿੱਖ ਸੇਵਕ ਸੰਗਠਨ'

Posted on January 10th, 2019


ਚੰਡੀਗੜ੍ਹ, 9 ਜਨਵਰੀ- ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਸਿਆਸਤ ਦੀ ਘੁਸਪੈਠ ਬੰਦ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਉਹ ਵਾਲੰਟੀਅਰਾਂ ਦੀ ਫ਼ੌਜ ਤਿਆਰ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਬਕਾ ਜੱਜ ਕੁਲਦੀਪ ਸਿੰਘ ਦੀ ਸਰਪ੍ਰਸਤੀ ਹੇਠ ਸਿੱਖ ਸੇਵਕ ਸੰਗਠਨ ਦੇ ਨਾਮ ਹੇਠ ਬੁੱਧੀਜੀਵੀ ਵਿੰਗ ਕਾਇਮ ਕੀਤਾ ਜਾਵੇਗਾ। ਫੂਲਕਾ ਨੇ ਕਿਹਾ ਕਿ ਉਹ ਲੋਕ ਸਭਾ ਦੀ ਚੋਣ ਲੜਨ ਦੀ ਥਾਂ ਇਸ ਮਿਸ਼ਨ ਨੂੰ ਪਹਿਲ ਦੇਣਗੇ। ਉਨ੍ਹਾਂ ਦੱਸਿਆ ਕਿ ਵਾਲੰਟੀਅਰਾਂ ਦੀ ਫ਼ੌਜ ਦੇ ਦੋ ਯੂਨਿਟ ਹੋਣਗੇ। ਪਹਿਲੇ ਯੂਨਿਟ ਵਿਚ ਕੇਵਲ ਸਾਬਤ ਸੂਰਤ ਸਿੱਖ ਹੀ ਹੋਣਗੇ ਜਦਕਿ ਦੂਸਰੇ ਯੂਨਿਟ ਵਿਚ ਨਸ਼ਿਆਂ ਦੇ ਖਿਲਾਫ਼ ਲੜਾਈ ਲੜਣ ਵਾਲਾ ਕੋਈ ਵੀ ਵਿਅਕਤੀ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ੌਜ ਦੀ ਰਜਿਸਟਰੇਸ਼ਨ ਦੀ ਸ਼ੁਰੂਆਤ 12 ਜਨਵਰੀ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰ ਕੇ ਕੀਤੀ ਜਾਵੇਗੀ। ਇਸ ਲਈ ਇੱਕ ਚੋਣ ਕਮੇਟੀ ਵੀ ਬਣਾਈ ਜਾਵੇਗੀ, ਜੋ ਵਾਲੰਟੀਅਰਾਂ ਦੀ ਚੋਣ ਕਰੇਗੀ।



Archive

RECENT STORIES