Posted on March 8th, 2019

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲੀਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੁਲੀਸ ਅਧਿਕਾਰੀਆਂ ’ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਸਹਿਯੋਗ ਨਾ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਸਿਟ ਦੀਆਂ ਗਤੀਵਿਧੀਆਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ।
ਅਕਾਲੀ ਆਗੂਆਂ ਨੇ ਕਿਹਾ ਕਿ ਸਿਟ ਵੱਲੋਂ ਬਿਨਾਂ ਜਾਂਚ ਕੀਤੇ ਹੀ ਅਕਾਲੀ ਆਗੂਆਂ ਨੂੰ ਫਸਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਟ ਵਿੱਚ ਸ਼ਾਮਲ ਪੁਲੀਸ ਅਧਿਕਾਰੀ ਵੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ’ਤੇ ਆਧਾਰਿਤ ਕਮਿਸ਼ਨ ਦੇ ਨਕਸ਼ੇ-ਕਦਮਾਂ ਉੱਤੇ ਚੱਲ ਰਹੇ ਹਨ। ਸਿਟ ਅਕਾਲੀ ਦਲ ਨੂੰ ਫਸਾਉਣ ਲਈ ਕਾਂਗਰਸ ਪਾਰਟੀ ਦੇ ਏਜੰਡੇ ਨੂੰ ਲਾਗੂ ਕਰ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਾਰਟੀ ਵੱਲੋਂ ਪੁਲੀਸ ਅਫ਼ਸਰਾਂ ’ਤੇ ਭਰੋਸਾ ਕਰਦਿਆਂ ਸਿਟ ਨੂੰ ਸਹਿਯੋਗ ਦਿੱਤਾ ਗਿਆ ਸੀ ਕਿ ਜਾਂਚ ਵਿਚ ਲੱਗੇ ਪੁਲੀਸ ਅਧਿਕਾਰੀ ਪੇਸ਼ੇਵਰ ਤਰੀਕੇ ਨਾਲ ਸਾਰੇ ਮਾਮਲੇ ਦੀ ਜਾਂਚ ਕਰਨਗੇ ਪ੍ਰੰਤੂ ਜਿਸ ਤਰੀਕੇ ਨਾਲ ਮੁੱਖ ਮੰਤਰੀ ਅਤੇ ਬਾਕੀ ਮੰਤਰੀਆਂ ਦੇ ਨਿਰਦੇਸ਼ਾਂ ਉੱਤੇ ਇਹ ਜਾਂਚ ਕੀਤੀ ਜਾ ਰਹੀ ਹੈ, ਉਸ ਨੇ ਸਮੁੱਚੀ ਜਾਂਚ ਨੂੰ ਡਰਾਮਾ ਬਣਾ ਕੇ ਰੱਖ ਦਿੱਤਾ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਜਲਦੀ ਹੀ ਅਕਾਲੀ-ਭਾਜਪਾ ਵਫ਼ਦ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕਰੇਗਾ। ਅਕਾਲੀ ਦਲ ਦੇ ਉਕਤ ਆਗੂਆਂ ਨੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਕੋਟਕਪੂਰਾ ਘਟਨਾ ਲਈ ਲਈ ਝੂਠਾ ਫਸਾਉਣ ਦੇ ਦੋਸ਼ ਲਾਉਂਦਿਆਂ ਇਸ ਦੀ ਨਿਖੇਧੀ ਕੀਤੀ। ਦੋਵੇਂ ਕੇਸ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਸਿੱਧੀ ਨਿਗਰਾਨੀ ਵਾਲੀ ਕਿਸੇ ਕੇਂਦਰੀ ਜਾਂਚ ਏਜੰਸੀ ਨੂੰ ਸੌਂਪੇ ਜਾਣ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026