Posted on June 7th, 2019

ਫ਼ਰੀਦਕੋਟ- 18 ਮਈ ਨੂੰ ਪੁਲਿਸ ਹਿਰਾਸਤ ’ਚ ਮਾਰੇ ਗਏ ਜਸਪਾਲ ਸਿੰਘ ਦੇ ਪਰਵਾਰ ਤੇ ਪੁਲਿਸ ਦਰਮਿਆਨ ਆਖ਼ਰ ਸਮਝੌਤਾ ਹੋ ਹੀ ਗਿਆ। ਪਰਵਾਰ ਵਲੋਂ ਧਰਨਾ ਚੁੱਕ ਲਿਆ ਗਿਆ ਹੈ। ਜਸਪਾਲ ਨੇ ਪਰਵਾਰ ਨੇ ਇਹ ਫ਼ੈਸਲਾ ਮੁੱਖ ਮੁਲਜ਼ਮ ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਹੋਣ ਮਗਰੋਂ ਲਿਆ ਹੈ। ਹਾਲਾਂਕਿ ਜਸਪਾਲ ਦੀ ਲਾਸ਼ ਅਜੇ ਤੱਕ ਕੁਝ ਪਤਾ ਨਹੀਂ ਲੱਗਾ ਹੈ।
ਜਾਣਕਾਰੀ ਮੁਤਾਬਕ, ਪ੍ਰਸ਼ਾਸਨ ਨੇ ਜਸਪਾਲ ਦੇ ਪਰਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਤੇ ਨੌਕਰੀ ਦੇਣ ਦਾ ਭਰੋਸਾ ਵੀ ਦਿਤਾ ਹੈ। ਜਸਪਾਲ ਲਈ ਇਨਸਾਫ਼ ਦੀ ਮੰਗ ਲਈ ਐਕਸ਼ਨ ਕਮੇਟੀ ਬਣੀ ਸੀ ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ ਸੀ। ਹਾਲਾਂਕਿ, ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਅਸੀਂ ਪਰਵਾਰ ਦੇ ਨਾਲ ਹਾਂ ਪਰ ਪਰਵਾਰ ਦਾ ਸਮਝੌਤਾ ਕਰਨ ਦਾ ਫ਼ੈਸਲਾ ਆਪਣਾ ਹੈ।
ਜ਼ਿਕਰਯੋਗ ਹੈ 18 ਮਈ ਨੂੰ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜਸਪਾਲ ਨੇ ਪੁਲਿਸ ਹਿਰਾਸਤ ’ਚ ਖ਼ੁਦਕੁਸ਼ੀ ਕੀਤੀ ਸੀ। ਇਸ ਤੋਂ ਬਾਅਦ ਐਸਐਚਓ ਨਰਿੰਦਰ ਕੁਮਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।
ਜਸਪਾਲ ਦੀ ਮੌਤ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਗਈ ਸੀ। ਐਸਆਈਟੀ ਦੇ ਮੈਂਬਰ ਤੇ ਡੀਐਸਪੀ ਫ਼ਰੀਦਕੋਟ ਜਸਤਿੰਦਰ ਸਿੰਘ ਨੇ ਦੱਸਿਆ ਸੀ ਕਿ ਪੁਲਿਸ ਨੇ ਇਸ ਮਾਮਲੇ ਵਿਚ ਦੋ ਪੁਲਿਸ ਕਰਮਚਾਰੀਆਂ ਸਮੇਤ ਕੁੱਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੁਲਜ਼ਮ ਰਣਧੀਰ ਦੀ ਪਤਨੀ ਪਰਵਿੰਦਰ ਕੌਰ ਪਹਿਲਾਂ ਤੋਂ ਹੀ ਪੁਲਿਸ ਦੀ ਗ੍ਰਿਫ਼ਤ ਵਿਚ ਹੈ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026