Posted on September 27th, 2019

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਹਰਿਆਣਾ ਵਿਚ ਇਕੱਲਿਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰਦਿਆਂ ਸੂਬੇ 'ਚ ਸਿਆਸੀ ਤਾਕਤ ਦਾ ਇਸਤੇਮਾਲ ਕਰ ਕੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ 'ਚ ਸ਼ਾਮਿਲ ਕਰਨ ਲਈ ਭਾਜਪਾ ਦੀ ਨਿਖੇਧੀ ਕਰਦਿਆਂ ਇਸ ਕਾਰਵਾਈ ਨੂੰ ਗਠਜੋੜ ਧਰਮ ਦੇ ਸਿਧਾਂਤ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਕੋਰ ਕਮੇਟੀ ਨੇ ਕਿਹਾ ਹੈ ਕਿ ਭਾਜਪਾ ਨੇ ਅਕਾਲੀ ਦਲ ਨਾਲ ਸਿਰਫ਼ ਵਿਸ਼ਵਾਸਘਾਤ ਹੀ ਨਹੀਂ ਕੀਤਾ, ਸਗੋਂ ਇਹ ਹਰਿਆਣਾ ਵਿਧਾਨ ਚੋਣਾਂ ਸਬੰਧੀ ਅਕਾਲੀ ਦਲ ਨਾਲ ਕੀਤੇ ਵਾਅਦਿਆਂ ਤੋਂ ਵੀ ਮੁੱਕਰੀ ਹੈ।
ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਇਹ ਭਾਜਪਾ ਹੀ ਸੀ, ਜਿਸ ਨੇ ਹਰਿਆਣਾ 'ਚ ਚੋਣਾਂ ਅਕਾਲੀ ਦਲ ਨਾਲ ਮਿਲ ਕੇ ਲੜਨ ਦਾ ਵਾਅਦਾ ਕੀਤਾ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਲੋਕ ਸਭਾ ਚੋਣਾਂ ਮੌਕੇ ਇਸ ਸਬੰਧੀ ਇਕ ਪ੍ਰੈੱਸ ਕਾਨਫ਼ਰੰਸ ਕਰ ਕੇ ਭਾਜਪਾ ਉਮੀਦਵਾਰਾਂ ਲਈ ਸਮਰਥਨ ਦੀ ਮੰਗ ਕਰਦਿਆਂ ਐਲਾਨ ਕੀਤਾ ਸੀ ਕਿ ਅਕਾਲੀ-ਭਾਜਪਾ ਹਰਿਆਣਾ ਵਿਧਾਨ ਸਭਾ ਚੋਣਾਂ ਸਾਂਝੇ ਤੌਰ 'ਤੇ ਲੜਨਗੇ। ਸ਼੍ਰੋਮਣੀ ਅਕਾਲੀ ਦਲ ਨੇ ਪੂਰੇ ਦੇਸ਼ ਅੰਦਰ ਭਾਜਪਾ ਨੂੰ ਸਮਰਥਨ ਦਿੱਤਾ ਸੀ। ਹੁਣ ਕੋਰ ਕਮੇਟੀ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਲਈ ਕਮਰ ਕੱਸਣ ਲਈ ਆਖਦਿਆਂ ਕਿਹਾ ਕਿ ਜਲਦੀ ਹੀ ਪਾਰਟੀ ਵਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਚੋਣ ਮੁਹਿੰਮ ਚਲਾਉਣ ਲਈ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਜਾਣਗੀਆਂ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਉਪਿੰਦਰਜੀਤ ਕੌਰ, ਡਾ: ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਹਰੀ ਸਿੰਘ ਜ਼ੀਰਾ, ਮਨਜਿੰਦਰ ਸਿੰਘ ਸਿਰਸਾ ਅਤੇ ਦਰਬਾਰਾ ਸਿੰਘ ਗੁਰੂ ਆਦਿ ਹਾਜ਼ਰ ਸਨ।

Posted on October 26th, 2026

Posted on October 23rd, 2026

Posted on October 22nd, 2026

Posted on October 21st, 2026

Posted on October 20th, 2026

Posted on October 19th, 2026

Posted on October 16th, 2026

Posted on October 15th, 2026

Posted on October 14th, 2026

Posted on October 13th, 2026

Posted on October 9th, 2026

Posted on October 8th, 2026