Posted on November 5th, 2019

ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਰਾਗ ਮੁੜ ਅਲਾਪਿਆ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣ ਪਿੱਛੇ ਕੋਈ ਲੁਕਿਆ ਇਰਾਦਾ ਵੀ ਹੋ ਸਕਦਾ ਹੈ। ਇਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਭਾਈਚਾਰੇ ਨੂੰ ਦੁਫਾੜ ਕਰਨਾ ਵੀ ਹੋ ਸਕਦਾ ਹੈ।
ਮੁੱਖ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ’ਤੇ ਪਾਕਿਸਤਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਇਸ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਦੀ ਚਾਲ ਦੱਸ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ’ਚ ‘ਚੌਧਰ ਜਮਾਉਣ’ ਦੀਆਂ ਕੋਸ਼ਿਸ਼ਾਂ ਨਾਲ ਬਾਦਲ ਬਰਗਾੜੀ ਤੇ ਬੇਅਦਬੀ ਦੇ ਹੋਰ ਮਾਮਲਿਆਂ ਵਿਚ ਖ਼ੁਦ ਨੂੰ ਦੁੱਧ-ਧੋਤੇ ਸਾਬਿਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਬਾਦਲਾਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕਾ ਹੈ ਪਰ ਉਨ੍ਹਾਂ ਇਸ ਤੋਂ ਕੋਈ ਸਬਕ ਨਹੀਂ ਸਿੱਖਿਆ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ’ਤੇ ਸਿੱਖ ਭਾਈਚਾਰੇ ਵਿੱਚ ਵੰਡੀਆਂ ਪਾਉਣ ਦਾ ਦੋਸ਼ ਲਾਇਆ।

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026