Posted on November 8th, 2019

ਨਵੀਂ ਦਿੱਲੀ- ਕੇਂਦਰ ਨੇ ਰਾਜਾਂ ਨੂੰ ਆਦੇਸ਼ ਦਿੱਤੇ ਹਨ ਕਿ ਰਾਮ ਜਨਮ ਭੂਮੀ ਬਨਾਮ ਬਾਬਰੀ ਮਸਜਿਦ ਵਿਵਾਦ ’ਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਸਖਤ ਚੌਕਸੀ ਰੱਖੀ ਜਾਵੇ ਅਤੇ ਨਾਜ਼ੁਕ ਖੇਤਰਾਂ ਵਿੱਚ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਲੋੜੀਂਦੇ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ। ਕੇਂਦਰੀ ਗ੍ਰਹਿ ਵਿਭਾਗ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਕੇਂਦਰੀ ਸੁਰੱਖਿਆ ਬਲਾਂ ਦੀਆਂ 40 ਕੰਪਨੀਆਂ ਉੱਤਰ ਪ੍ਰਦੇਸ਼ ਵਿੱਚ ਭੇਜੀਆਂ ਗਈਆਂ ਹਨ।
ਇਸ ਦੇ ਨਾਲ ਹੀ ਆਰਐੱਸਐੱਸ ਦੇ ਇੱਕ ਸੀਨੀਅਰ ਆਗੂ ਨੇ ਦਾਅਵਾ ਕੀਤਾ ਹੈ ਕਿ ਫੈਸਲਾ ਆਉਣ ਬਾਅਦ ਦੰਗੇ ਨਹੀਂ ਹੋਣਗੇ। ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸੀਨੀਅਰ ਆਗੂ ਇੰਦਰੇਸ਼ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਲੋਕ ਆਪਣੇ ਧਾਰਮਿਕ ਵਿਸ਼ਵਾਸ ਸਦਕਾ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਵਿੱਚ ਯਕੀਨ ਰੱਖਦੇ ਹਨ ਅਤੇ ਸੁਪਰੀਮ ਕੋਰਟ ਦਾ ਰਾਮ ਜਨਮ ਭੂਮੀ ਬਨਾਮ ਬਾਬਰੀ ਮਸਜਿਦ ਕੇਸ ਵਿੱਚ ਸੁਪਰੀਮ ਕੋਰਟ ਦਾ ਫੈਸਲਾ ਜੋ ਵੀ ਹੋਵੇ,ਇਸ ਕਰ ਕੇ ਦੰਗੇ ਨਹੀਂ ਹੋਣਗੇ। ਫੈਸਲੇ ਨੂੰ ਕਿਸੇ ਦੀ ਵੀ ਹਾਰ ਜਿੱਤ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ।ਇਸ ਦੌਰਾਨ ਹੀ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਸੰਤੋਸ਼ ਹੈਗੜੇ ਨੇ ਬੰਗਲੌਰ ਵਿੱਚ ਕਿਹਾ ਕਿ ਅਯੁੱਧਿਆ ਵਿਵਾਦ ਉੱਤੇ ਅਦਾਲਤ ਦੇ ਫੈਸਲੇ ਉੱਤੇ ਨਾ ਹੀ ਖੁਸ਼ੀ ਤੇ ਨਾ ਹੀ ਰੋਸ ਮਨਾਏ ਜਾਣ ਦੀ ਲੋੜ ਹੈ। ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਨੇ ਕਿਹਾ ਕਿ ਲੋਕਾਂ ਨੂੰ ਅਦਾਲਤ ਦਾ ਫੈਸਲਾ ਮੰਨਣਾ ਚਾਹੀਦਾ ਹੈ।
ਫੈਸਲਾ ਆਉਣ ਤੋਂ ਪਹਿਲਾਂ ਅਯੁੱਧਿਆ ਵਾਸੀ ਸੋਚਾਂ ’ਚ ਡੁੱਬੇ ਹੋਏ ਹਨ। ਇੱਥੇ ਬੈਨਰਜੀ ਕਲੀਨਿਕ ਤੇ ਬਾਹਰੋਂ ਦਵਾਈ ਲੈਣ ਆਉਣ ਵਾਲੇ ਮਰੀਜ਼ਾਂ ਦੇ ਮਨ ਵਿੱਚ ਡਰ ਹੈ ਕਿ ਰਾਮ ਜਨਮ ਭੂਮੀ ਬਨਾਮ ਬਾਬਰੀ ਮਸਜਿਦ ਵਿਵਾਦ ਉੱਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਕਾਰਨ ਅਯੁੱਧਿਆ ਵਿੱਚ ਸਥਿਤੀ ਵਿਗੜ ਸਕਦੀ ਹੈ ਅਤੇ ਉਹ ਦਵਾਈ ਲੈਣ ਨਹੀਂ ਆ ਸਕਣਗੇ ਅਤੇ ਇਸ ਕਰਕੇ ਉਹ ਡਾਕਟਰ ਤੋਂ ਵਾਧੂ ਦਵਾਈ ਦੀ ਮੰਗ ਕਰ ਰਹੇ ਹਨ। ਡਾਕਟਰ ਇੰਦਰਨੀਲ ਬੈਨਰਜੀ ਨੇ ਦੱਸਿਆ ਕਿ ਉਹ ਉਨ੍ਹਾਂ ਨੂੰ ਭਰੋਸਾ ਰੱਖਣ ਲਈ ਕਹਿੰਦੇ ਹਨ। ‘ਸਭ ਠੀਕ ਠਾਕ ਹੈ। ਅਤੇ ਰੱਬ ਦੀ ਇੱਛਾ ਅਨੁਸਾਰ ਭਵਿੱਖ ਵਿੱਚ ਸਭ ਠੀਕ ਹੋਵੇਗਾ।’

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026