Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਨਨਕਾਣਾ ਸਾਹਿਬ ਵਿਖੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਹੋ ਰਹੇ ਨੇ ਨਤਮਸਤਕ

Posted on November 8th, 2019




ਨਨਕਾਣਾ ਸਾਹਿਬ- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ ਅਤੇ ਪਿਛਲੇ ਦੋ ਦਿਨਾਂ ਦੌਰਾਨ ਦਸ ਹਜ਼ਾਰ ਦੇ ਕਰੀਬ ਸੰਗਤਾਂ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਈਆਂ ਹਨ ਜਦਕਿ ਅਗਲੇ ਦੋ ਤਿੰਨ ਦਿਨਾਂ ਦੌਰਾਨ ਇਨ੍ਹਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਪ੍ਰਕਾਸ਼ ਪੁਰਬ ਸਮਾਗਮ 10 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ।

ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਮਹਾਰਾਸ਼ਟਰ ਤੋਂ ਇਲਾਵਾ ਹੋਰਨਾਂ ਦੇਸ਼ਾਂ ਤੋਂ ਵੀ ਭਾਰੀ ਗਿਣਤੀ ਵਿੱਚ ਸੰਗਤਾਂ ਲਗਾਤਾਰ ਗੁਰਦੁਆਰਾ ਸਾਹਿਬ ਵਿਖੇ ਬਾਬਾ ਨਾਨਕ ਨੂੰ ਸਿਜਦਾ ਕਰਨ ਪੁੱਜ ਰਹੀਆਂ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਤੋਂ ਇਲਾਵਾ ਹੋਰ ਗੁਰਧਾਮਾਂ ਅਤੇ ਲਾਗਲੇ ਇਲਾਕਿਆਂ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਹੈ ਅਤੇ ਫ਼ੁਹਾਰੇ ਸੰਗੀਤਕ ਧੁਨਾਂ ਨਾਲ ਸੰਗਤਾਂ ਦਾ ਮਨ ਮੋਹ ਰਹੇ ਹਨ। 

ਸ਼ਰਧਾਲੂਆਂ ਦੇ ਸਵਾਗਤ ਲਈ ਪੰਜਾਬੀ, ਅੰਗਰੇਜੀ ਅਤੇ ਉਰਦੂ ਭਾਸ਼ਾ ਵਿੱਚ ਲੱਗੇ ਵੱਡੇ-ਵੱਡੇ ਹੋਰਡਿੰਗਜ਼ ਵਿਸ਼ੇਸ਼ ਖਿੱਚ ਦਾ ਕੇਂਦਰ ਹਨ। ਨਨਕਾਣਾ ਸਾਹਿਬ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਬਾਹਰ ਬਾਬਾ ਨਾਨਕ ਦੀ ਉਸਤਤਿ ਵਿੱਚ ਪੇਸ਼ ਕੀਤੇ ਜਾ ਰਹੇ ਧਾਰਮਿਕ ਗੀਤਾਂ ਅਤੇ ਸ਼ਬਦਾਂ ਨਾਲ ਨਨਕਾਣਾ ਸਾਹਿਬ ਖ਼ਾਲਸਾਈ ਰੰਗ ਵਿੱਚ ਰੰਗਿਆ ਪਿਆ ਹੈ। 



Archive

RECENT STORIES