Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਖੇਡੀ ਜਾ ਰਹੀ ‘ਯਾਦਗਾਰਾਂ ਦੀ ਸਿਆਸਤ’ ਗ਼ੈਰ ਵਾਜਬ- ਮਨਪ੍ਰੀਤ ਸਿੰਘ ਬਾਦਲ

Posted on June 19th, 2013

ਰੂਪਨਗਰ- ਪੀਪਲਜ਼ ਪਾਰਟੀ ਆਫ ਪੰਜਾਬ  ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਖੇਡੀ ਜਾ ਰਹੀ ‘ਯਾਦਗਾਰਾਂ ਦੀ ਸਿਆਸਤ’ ਨੂੰ ਗ਼ੈਰ ਵਾਜਬ ਕਰਾਰ ਦਿੰਦਿਆਂ ਇਸ ਨੂੰ ਰਾਜ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ।

ਅੱਜ ਸਥਾਨਕ ਸਾਹਿਲ ਹੋਟਲ ਵਿਖੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਰਾਜ ਦੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ ਵੱਖ ਯਾਦਗਾਰਾਂ ਬਣਾਉਣ ਸਬੰਧੀ ਕੀਤੀ ਜਾ ਰਹੀ ਬਿਆਨਬਾਜ਼ੀ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਰਾਜ ਨੂੰੂ ਅਣਪੜ੍ਹਤਾ, ਗਰੀਬੀ, ਭੁੱਖਮਰੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਿਆਂ ਨੇ ਘੇਰਿਆ ਹੋਇਆ ਹੈ। ਇਨ੍ਹਾਂ ਬਾਰੇ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਕੋਈ ਧਿਆਨ ਨਹੀਂ ਦੇ ਰਹੀਆਂ ਅਤੇ ਵੱਖ ਵੱਖ ਯਾਦਗਾਰਾਂ ਬਣਾਉਣ ਸਬੰਧੀ ਬਿਆਨਬਾਜ਼ੀ ਕਰ ਰਹੀਆਂ ਹਨ, ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਤੋਂ ਸਿਵਾਏ ਹੋਰ ਕੁਝ ਵੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਪੀਪੀਪੀ ਹੀ  ਪੰਜਾਬ ਵਿੱਚ ਕਾਨੂੰਨ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਅਣਪੜ੍ਹਤਾ, ਗਰੀਬੀ, ਭੁੱਖਮਰੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਿਆਂ ਤੋਂ ਮੁਕਤ ਉਸਾਰੂ ਸੋਚ ਵਾਲੇ ਸਮਾਜ ਦਾ ਨਿਰਮਾਣ ਕਰਨ ਦੀ ਗੱਲ ਕਰਦੀ ਹੈ।

ਭਾਜਪਾ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਕੇਂਦਰੀ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਉਣ ਅਤੇ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਦਾ ਦਾਅਵੇਦਾਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਜੋ ਵਿਅਕਤੀ ਵੀ ਧਰਮ ਨਿਰਪੱਖਤਾ ਦੀ ਗੱਲ ਕਰੇਗਾ, ਸਿਰਫ਼ ਉਹ ਵਿਅਕਤੀ ਹੀ ਕਾਮਯਾਬ ਹੋਵੇਗਾ ਅਤੇ ਵੰਡੀਆਂ ਪਾਉਣ ਵਾਲੇ ਵਿਅਕਤੀ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਭਾਵੇਂ ਸਿਆਸੀ ਪਾਰਟੀਆਂ ਆਪਣੇ ਚੋਣ ਨਿਸ਼ਾਨ ’ਤੇ ਪੰਚਾਇਤ ਚੋਣਾਂ ਨਹੀਂ ਲੜ ਰਹੀਆਂ ਪਰ ਉਨ੍ਹਾਂ ਨੂੰ ਸਾਫ ਸੁਥਰੇ ਅਕਸ ਵਾਲੇ ਉਮੀਦਵਾਰਾਂ ਦੀ ਹੀ ਹਮਾਇਤ ਕਰਕੇ ਉਨ੍ਹਾਂ ਨੂੰ ਅੱਗੇ ਲਿਆਉਣ ਚਾਹੀਦਾ ਹੈ।



Archive

RECENT STORIES