Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਬੁੱਤ ਹਟਾਉਣ ਦੀ ਮੰਗ ਅਤੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਧਰਨਾ ਜਾਰੀ

Posted on January 24th, 2020


ਅੰਮ੍ਰਿਤਸਰ- ਹੈਰੀਟੇਜ ਸਟਰੀਟ ਵਿਚ ਵਿਵਾਦਤ ਬੁੱਤ ਹਟਾਉਣ ਦੀ ਮੰਗ ਅਤੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦਾ ਧਰਨਾ ਜਾਰੀ ਹੈ। ਧਰਨੇ ਦੌਰਾਨ ਲੋਕ ਇਨਸਾਫ ਪਾਰਟੀ ਦੇ ਨੁਮਾਇੰਦਿਆਂ ਨੇ ਇਥੇ ਆ ਕੇ ਸਿੱਖ ਕਾਰਕੁਨਾਂ ਨੂੰ ਸਮਰਥਨ ਦਿੱਤਾ। ਇਸੇ ਤਰ੍ਹਾਂ ਮੁਸਲਿਮ ਭਾਈਚਾਰੇ ਦੇ ਨੁਮਾਇੰਦੇ ਵੀ ਸਮਰਥਨ ਵਿਚ ਪੁੱਜੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਮੰਗਾਂ ਮੰਨੇ ਜਾਣ ਤਕ ਧਰਨਾ ਨਿਰੰਤਰ ਜਾਰੀ ਰਹੇਗਾ। 

ਮੁੱਛਲ ਨੇ ਕਿਹਾ ਕਿ ਇਹ ਵਿਵਾਦਤ ਬੁੱਤ ਹਟਾਏ ਜਾਣ ਅਤੇ ਇਨ੍ਹਾਂ ਦੀ ਥਾਂ 'ਤੇ ਸਿੱਖ ਧਰਮ ਅਤੇ ਵਿਰਸੇ ਨੂੰ ਦਰਸਾਉਂਦੇ ਸਿੱਖ ਜਰਨੈਲਾਂ ਦੇ ਬੁੱਤ ਲਾਏ ਜਾਣ। ਬੁੱਤ ਹਟਾਏ ਜਾਣ ਤਕ ਇਨ੍ਹਾਂ ਵਿਵਾਦਤ ਬੁੱਤਾਂ ਨੂੰ ਕੱਪੜੇ ਨਾਲ ਢੱਕ ਦਿੱਤਾ ਜਾਵੇ। ਬੁੱਤ ਹਟਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਸਿੱਖ ਕਾਰਕੁਨਾਂ ਨੇ ਗੁਰਬਾਣੀ ਦਾ ਪਾਠ ਕੀਤਾ। 



Archive

RECENT STORIES