Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਿਓਰਾ ਨੂੰ ਨਹੀਂ ਮਿਲੀ ਮਾਂ ਦੇ ਭੋਗ ਲਈ ਪੈਰੋਲ

Posted on February 7th, 2020


ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਓਰਾ ਵਲੋਂ ਪੈਰੋਲ ਲਈ ਦਾਖ਼ਲ ਅਰਜ਼ੀ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ। ਭਿਓਰਾ ਨੇ ਵਕੀਲ ਸਿਮਰਨਜੀਤ ਸਿੰਘ ਰਾਹੀਂ ਅਰਜ਼ੀ ਦਾਖ਼ਲ ਕਰਕੇ ਕਿਹਾ ਸੀ ਕਿ ਉਸ ਨੂੰ ਆਪਣੇ ਮਾਤਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ ਸ਼ੁੱਕਰਵਾਰ ਨੂੰ 4 ਘੰਟਿਆਂ ਲਈ ਸਵੇਰੇ 11 ਤੋਂ ਦੁਪਹਿਰ 3 ਵਜੇ ਤਕ ਪੈਰੋਲ ਚਾਹੀਦੀ ਹੈ। ਇਹ ਵੀ ਕਿਹਾ ਸੀ ਕਿ ਪੈਰੋਲ ਦੌਰਾਨ ਉਸ ਨੂੰ ਸੁਰੱਖਿਆ ਘੇਰੇ ਵਿਚ ਰੱਖੇ ਜਾਣ 'ਤੇ ਵੀ ਇਤਰਾਜ਼ ਨਹੀਂ ਹੋਵੇਗਾ। 

ਇਹ ਅਰਜ਼ੀ ਜਸਟਿਸ ਰਾਜੀਵ ਸ਼ਰਮਾ ਦੀ ਡਵੀਜ਼ਨ ਬੈਂਚ ਮੂਹਰੇ ਸੁਣਵਾਈ ਹਿਤ ਆਈ, ਬੈਂਚ ਦਾ ਧਿਆਨ ਦਿਵਾਇਆ ਗਿਆ ਕਿ ਪੈਰੋਲ ਲਈ ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਅਰਜ਼ੀ ਦਿੱਤੀ ਗਈ ਸੀ ਪਰ ਉਨ੍ਹਾਂ ਇਹ ਅਰਜ਼ੀ ਖਾਰਜ ਕਰ ਦਿੱਤੀ ਸੀ। ਇਹ ਦਲੀਲ ਵੀ ਦਿੱਤੀ ਗਈ ਕਿ ਇਸ ਤੋਂ ਪਹਿਲਾਂ ਉਸ ਦੇ ਸਹਿ ਮੁਲਜ਼ਮਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ ਅਤੇ ਆਪਣੀ ਮਾਤਾ ਦੇ ਸਸਕਾਰ ਵਿਚ ਸ਼ਾਮਿਲ ਹੋਣ ਲਈ ਭਿਓਰਾ ਨੂੰ ਵੀ ਇਜਾਜ਼ਤ ਮਿਲੀ ਸੀ, ਲਿਹਾਜ਼ਾ ਭੋਗ ਵਿਚ ਸ਼ਾਮਿਲ ਹੋਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ ਪਰ ਬੈਂਚ ਨੇ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਅਰਜ਼ੀ ਖ਼ਾਰਜ ਕਰ ਦਿੱਤੀ।



Archive

RECENT STORIES