Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਅੱਤਵਾਦੀ ਹਮਲਾ, 27 ਮੌਤਾਂ

Posted on March 25th, 2020



ਕਾਬੁਲ- ਕਾਬੁਲ ਸ਼ਹਿਰ ’ਚ ਸਥਿਤ ਇੱਕ ਗੁਰਦੁਆਰਾ ਸਾਹਿਬ ਉੱਤੇ ਅਚਾਨਕ ਕੀਤੇ ਹਮਲੇ 27 ਵਿਅਕਤੀ ਮਾਰੇ ਗਏ ਹਨ। ਹਮਲੇ ਵੇਲੇ 150 ਤੋਂ ਵੀ ਜ਼ਿਆਦਾ ਸਿੱਖ ਸ਼ਰਧਾਲੂ ਇਸ ਗੁਰੂਘਰ ’ਚ ਮੌਜੂਦ ਸਨ। ਇਸਲਾਮਿਕ ਸਟੇਟ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਜਦਕਿ ਤਾਲਿਬਾਨ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਹੈ। ਤਾਲਿਬਾਨ ਦੇ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਟਵੀਟ ਕਰ ਕੇ ਦੱਸਿਆ ਕਿ ਇਸ ਹਮਲੇ ਪਿੱਛੇ ਤਾਲਿਬਾਨ ਦਾ ਹੱਥ ਨਹੀਂ ਹੈ।

ਇਸ ਹਮਲੇ ਨੇ ਸਾਰੀ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ। ਇਹ ਗੁਰਦੁਆਰਾ ਸਾਹਿਬ ਭਾਈ ਗੌਂਦਾ ਜੀ ਨੇ ਗੁਰੂ ਹਰ ਰਾਇ ਸਾਹਿਬ ਹੁੰਦਿਆਂ ਬਣਾਇਆ ਸੀ। ਜਦੋਂ ਭਾਈ ਗੌਂਦਾ ਜੀ ਗੁਰੂ ਹਰਿ ਰਾਏ ਸਾਹਿਬ ਦੇ ਦਰਸ਼ਨ ਕਰਨ ਗਏ ਸਨ ਤਾਂ ਗੁਰੂ ਸਾਹਿਬ ਜੀ ਨੇ ਭਾਈ ਗੌਂਦਾ ਜੀ ਦੇ ਮੰਗਣ 'ਤੇ ਇਕ ਮੰਜੀ ਸਾਹਿਬ ਦਿੱਤੇ ਸਨ, ਜਿਸ 'ਤੇ ਬੈਠ ਕੇ ਭਾਈ ਗੌਂਦਾ ਜੀ ਸਿੱਖੀ ਦਾ ਪ੍ਰਚਾਰ ਕਰਦੇ ਰਹੇ। ਇਹ ਮੰਜੀ ਸਾਹਿਬ ਹੁਣ ਦਿੱਲੀ ਗੁਰਦੁਆਰਾ ਸਾਹਿਬ ਦੀ ਕਮੇਟੀ ਕੋਲ ਹੈ ।




Archive

RECENT STORIES