Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਤਖ਼ਤ ਹਜ਼ੂਰ ਸਾਹਿਬ ਤੇ ਗੁਰਦੁਆਰਾ ਲੰਗਰ ਸਾਹਿਬ ਸੀਲ

Posted on May 1st, 2020


ਔਰੰਗਾਬਾਦ- ਮਹਾਰਾਸ਼ਟਰ ਦੇ ਨਾਂਦੇੜ ਵਿਚ ਤਖ਼ਤ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਨੂੰ ਸੀਲ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਇਥੋਂ ਪੰਜਾਬ ਗਏ ਸ਼ਰਧਾਲੂਆਂ ਦੇ ਕਰੋਨਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਅਹਿਤਿਆਤ ਵਜੋਂ ਇਹ ਕਦਮ ਚੁੱਕਿਆ ਹੈ। ਇਸ ਮੁੱਦੇ ‘ਤੇ ਸੁਪਰਡੈਂਟ ਗੁਰਵਿੰਦਰ ਸਿੰਘ ਵਧਵਾ ਨੇ ਕਿਹਾ, “ਜ਼ਿਲ੍ਹਾ ਅਧਿਕਾਰੀਆਂ ਨੇ ਅੱਜ ਸਵੇਰੇ ਗੁਰਦੁਆਰਿਆਂ ਵਿੱਚ ਪੁੱਜ ਗੁਰਦੁਆਰਿਆਂ ਤੇ ਲੰਗਰ ਸੇਵਾ ਬੰਦ ਕਰਨ ਲਈ ਕਿਹਾ। ਲੰਗਰ ਸਾਹਿਬ ਦੇ ਬਾਬਾ ਬਲਵਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਕੰਪਲੈਕਸ ਵਿੱਚ ਵੱਖ ਵੱਖ ਰਾਜਾਂ ਦੇ 175 ਲੋਕ ਹਨ ਅਤੇ ਕਿਸੇ ਨੂੰ ਵੀ ਬਾਹਰ ਜਾਣ ਜਾਂ ਅੰਦਰ ਆਉਣ ਦੀ ਆਗਿਆ ਨਹੀਂ ਹੈ।



Archive

RECENT STORIES