Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪਾਕਿਸਤਾਨ ਦਾ ਯਾਤਰੀ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ

Posted on May 22nd, 2020

ਕਰਾਚੀ- ਪਾਕਿਸਤਾਨ ਕੌਮਾਂਤਰੀ ਏਅਰਲਾਈਨਜ਼ (ਪੀਆਈਏ) ਦਾ ਯਾਤਰੀ ਜਹਾਜ਼ ਕਰਾਚੀ ਦੇ ਜਿਨਾਹ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨ ਤੋਂ ਇਕ ਮਿੰਟ ਪਹਿਲਾਂ ਰਿਹਾਇਸ਼ੀ ਇਲਾਕੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ।
ਸੂਤਰਾਂ ਮੁਤਾਬਕ ਪੀਆਈਏ ਏਅਰਬਸ ਏ 320 ਲਾਹੌਰ ਤੋਂ ਕਰਾਚੀ ਲਈ ਆਇਆ ਸੀ ਤੇ ਉਤਰਨ ਤੋਂ ਪਹਿਲਾਂ ਹੀ ਮਾਡਲ ਟਾਊਨ ਕਲੋਨੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਵਿੱਚ 99 ਯਾਤਰੀ ਸਵਾਰ ਸਨ, ਇਨ੍ਹਾਂ ਤੋਂ ਇਲਾਵਾ 8 ਮੈਂਬਰ ਅਮਲੇ ਦੇ ਸਨ।



Archive

RECENT STORIES