Posted on June 18th, 2020

ਕੇਸ ਦੀ ਸੁਣਵਾਈ ਜੱਜ ਮੋਨਿਕਾ ਗੋਇਲ ਦੀ ਅਦਾਲਤ ਤੋਂ ਤਬਦੀਲ ਕਰਨ ਦੀ ਮੰਗ ਕੀਤੀ
ਐੱਸਏਐੱਸ ਨਗਰ (ਮੁਹਾਲੀ)- ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਫਿਰ ਤੋਂ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਬਰਕਰਾਰ ਰੱਖਦਿਆਂ ਅਗਲੀ ਸੁਣਵਾਈ 25 ਜੂਨ 'ਤੇ ਪਾ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਇਸ ਬਹੁ-ਚਰਚਿਤ ਕੇਸ ਦੀ ਪੈਰਵੀ ਲਈ ਨਿਯੁਕਤ ਕੀਤੇ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਵਿੱਚ ਭਖਵੀਂ ਬਹਿਸ ਹੋਈ। ਉਂਜ ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਅਤੇ ਜਾਂਚ ਅਧਿਕਾਰੀ ਐਸਐਚਓ ਰਾਜੀਵ ਕੁਮਾਰ ਵੀ ਅਦਾਲਤ ਵਿੱਚ ਹਾਜ਼ਰ ਸਨ।
ਸਰਕਾਰੀ ਵਕੀਲਾਂ ਨੇ ਕਿਹਾ ਕਿ ਹਾਲੇ ਤਾਂ ਸਾਬਕਾ ਡੀਜੀਪੀ ਸੈਣੀ ਦੇ ਖ਼ਿਲਾਫ਼ ਪੁਲੀਸ ਵੱਲੋਂ ਧਾਰਾ 302 ਦੇ ਜੁਰਮ ਦਾ ਵਧਾ ਹੀ ਨਹੀਂ ਕੀਤਾ ਗਿਆ ਹੈ, ਫਿਰ ਪਹਿਲਾਂ ਹੀ ਸਾਬਕਾ ਪੁਲੀਸ ਅਧਿਕਾਰੀ ਦੀ ਸਟੇਅ ਬਰਕਰਾਰ ਰੱਖਣ ਦੀ ਕੋਈ ਤੁਕ ਨਹੀਂ ਬਣਦੀ ਹੈ। ਉਂਜ ਵੀ ਪੀੜਤ ਪਰਿਵਾਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਸੈਣੀ ਤੇ ਹੋਰਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਕੇਸ ਦੀ ਸੁਣਵਾਈ 23 ਜੂਨ ਨੂੰ ਹੋਣੀ ਹੈ।

Posted on May 1st, 2026

Posted on April 30th, 2026

Posted on April 29th, 2026

Posted on April 28th, 2026

Posted on April 27th, 2026

Posted on April 24th, 2026
Posted on April 23rd, 2026

Posted on April 22nd, 2026

Posted on April 14th, 2026

Posted on April 13th, 2026

Posted on April 10th, 2026

Posted on April 9th, 2026