Posted on June 18th, 2020

ਪਟਿਆਲਾ- ਗਲਵਾਨ ਘਾਟੀ ਵਿੱਚ ਚੀਨੀਆਂ ਵੱਲੋਂ ਜਿਸ ਕਰੂਰਤਾ ਨਾਲ 20 ਭਾਰਤੀ ਫੌਜੀਆਂ ਨੂੰ ਕਤਲ ਕੀਤਾ ਗਿਆ, ਉਸਨੂੰ ਦਰਦਨਾਕ ਅਤੇ ਵਹਿਸ਼ੀ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਿੰਸਕ ਝੜਪ ਵਿੱਚ ਕੀਮਤੀ ਜਾਨਾਂ ਜਾਣ ਲਈ ਜ਼ਿੰਮੇਵਾਰੀ ਤੈਅ ਹੋਣ ਦੀ ਮੰਗ ਕੀਤੀ ਅਤੇ ਕਿਹਾ ਕਿ ਸਾਰੀ ਕੌਮ ਆਪਣੇ ਨਾਗਰਿਕਾਂ ਉੱਪਰ ਹੋਏ ਇਸ ਘਿਨਾਉਣੇ ਹਮਲੇ ਲਈ ਕੇਂਦਰ ਸਰਕਾਰ ਪਾਸੋਂ ਢੁੱਕਵਾਂ ਜਵਾਬ ਦਿੱਤੇ ਜਾਣ ਦੀ ਉਮੀਦ ਕਰ ਰਹੀ ਹੈ।
ਇਹ ਸਵਾਲ ਕਰਦਿਆਂ ਕਿ ਭਾਰਤੀ ਜਵਾਨਾਂ 'ਤੇ ਹੋਏ ਦਰਦਨਾਕ ਹਮਲੇ ਨੂੰ ਵੇਖਦਿਆਂ ਚੀਨੀਆਂ 'ਤੇ ਗੋਲੀ ਚਲਾਉਣ ਦੇ ਆਦੇਸ਼ ਕਿਉ ਨਹੀਂ ਦਿੱਤੇ ਗਏ, ਮੁੱਖ ਮੰਤਰੀ ਨੇ ਕਿਹਾ, ''ਕੋਈ ਉਥੇ ਆਪਣੀ ਜ਼ਿੰਮੇਵਾਰੀ ਨਿਭਾਉਣ 'ਚ ਅਸਫਲ ਰਿਹਾ ਹੈ ਅਤੇ ਸਾਨੂੰ ਇਹ ਲੱਭਣ ਦੀ ਜ਼ਰੂਰਤ ਹੈ ਕਿ ਉਹ ਕੌਣ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਕੌਮ ਜਾਨਣਾ ਚਾਹੁੰਦੀ ਹੈ ਕਿ ਕਿਉ ਸਾਡੇ ਵਿਅਕਤੀਆਂ ਵੱਲੋਂ ਮੁੜਵਾਂ ਹਮਲਾ ਨਹੀਂ ਕੀਤਾ ਗਿਆ, ਜਿਸ ਲਈ ਉਨਾਂ ਨੂੰ ਟ੍ਰੇਨਿੰਗ ਮਿਲੀ ਹੈ ਅਤੇ ਜੇਕਰ ਉਨਾਂ ਪਾਸ ਹਥਿਆਰ ਸਨ ਤਾਂ ਕਿਉ ਗੋਲੀ ਨਹੀਂ ਚਲਾਈ ਗਈ। ਉਨਾਂ ਪੁੱਛਿਆ ਕਿ ਉਹ ਉਥੇ ਬੈਠੇ ਕੀ ਕਰ ਰਹੇ ਸਨ ਜਦੋਂ ਉਨਾਂ ਦੇ ਸਾਥੀਆਂ ਨੂੰ ਮਾਰਿਆ ਜਾ ਰਿਹਾ ਸੀ।
''ਮੈਂ ਜਾਨਣਾ ਚਾਹੁੰਦਾ ਹਾਂ, ਹਰ ਫੌਜੀ ਜਾਨਣਾ ਚਾਹੁੰਦਾ ਹੈ ਅਤੇ ਹਰ ਭਾਰਤੀ ਜਾਨਣਾ ਚਾਹੁੰਦਾ ਹੈ ਕਿ ਕੀ ਵਾਪਰਿਆ, ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰਦਿਆਂ ਕਿਹਾ ਉਹ ਇਸ ਸਮੁੱਚੀ ਘਟਨਾ ਬਾਰੇ ਸਖਤ ਡੂੰਘਾਈ ਨਾਲ ਮਹਿਸੂਸ ਕਰਦੇ ਹਨ ਅਤੇ ਇਸਨੇ ਇੰਟੈਲੀਜੈਂਸ ਦੇ ਬੁਰੀ ਤਰਾਂ ਫੇਲ੍ਹ ਹੋਣ ਨੂੰ ਵੀ ਉਜਾਗਰ ਕੀਤਾ ਹੈ। ਉਨਾਂ ਸਖਤ ਪ੍ਰਤੀਕ੍ਰਿਆ ਪ੍ਰਗਟਾਉਦਿਆਂ ਇਸਨੂੰ ਹਰ ਭਾਰਤੀ ਦੀ ਬੇਇਜ਼ਤੀ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੇ ਜੋ ਕੁਝ ਹੋਇਆ ਉਹ ਕੋਈ ਮਜਾਕ ਨਹੀਂ ਸੀ ਅਤੇ ਚੀਨ ਨੂੰ ਇਹ ਸਖਤ ਸੰਦੇਸ਼ ਜਾਣਾ ਚਾਹੀਦਾ ਹੈ ਕਿ ਭਾਰਤ ਉਨਾਂ ਦੇ ਧੋਖਿਆਂ ਨੂੰ ਅੱਗੇ ਹੋਰ ਬਰਦਾਸ਼ਤ ਨਹੀਂ ਕਰੇਗਾ। ਕੈਪਟਨ ਅਮਰਿੰਦਰ ਨੇ ਕਿਹਾ, ''ਇਸ ਝੜਪ ਵਿਚ ਸਹੀਦ ਹੋਏ 20 ਫੌਜੀਆਂ ਵਿਚੋਂ ਹਰ ਇਕ ਮੇਰਾ ਬਹਾਦਰ ਸੈਨਿਕ ਸੀ ਅਤੇ ਇਸ ਬਾਰੇ ਮੈਂ ਬਹੁਤ ਮਹਿਸੂਸ ਕਰਦਾ ਹਾਂ।''
'ਹਿੰਦੀ-ਚੀਨੀ ਭਾਈ ਭਾਈ' ਦੇ ਨਾਅਰੇ ਨੂੰ ਖਤਮ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੀਨੀ ਲੋਕਾਂ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਅਤੇ ਕਿਹਾ ਕਿ 1962 ਤੋਂ ਕਈ ਭਾਰਤੀ ਖੇਤਰ ਉਨਾਂ ਦੇ ਕਬਜ਼ੇ ਵਿਚ ਹਨ ਅਤੇ ਉਹ ਸਪੱਸ਼ਟ ਤੌਰ 'ਤੇ ਹੁਣ ਹੋਰ ਹਿੱਸੇ 'ਤੇ ਕਾਬਜ ਹੋਣ ਦੀ ਕਸ਼ਿਸ਼ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਭਾਰਤ ਸਰਕਾਰ ਚੀਨੀਆਂ ਨਾਲ ਘਸੁੰਨ ਮੁੱਕਿਆਂ ਜਾਂ ਲਾਠੀਆਂ ਵਾਲੀ ਲੜਾਈ ਲੜਨਾ ਚਾਹੁੰਦੀ ਹੈ ਤਾਂ ਉਸ ਨੂੰ ਆਰ.ਐਸ.ਐਸ. ਕਾਡਰ ਨੂੰ ਲੜਾਈ ਦੇ ਮੈਦਾਨ ਵਿਚ ਭੇਜਣਾ ਚਾਹੀਦਾ ਹੈ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026