Posted on June 28th, 2020

ਨਵੀਂ ਦਿੱਲੀ- ਦਿੱਲੀ ਪੁਲੀਸ ਨੇ ''ਖ਼ਾਲਿਸਤਾਨ ਲਹਿਰ ਦੇ ਤਿੰਨ ਸ਼ੱਕੀ ਸਮਰਥਕਾਂ'' ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਕਿਹਾ ਹੈ, ਕਿ ਇਹ ਲੋਕ ਉੱਤਰੀ ਸੂਬਿਆਂ ਵਿੱਚ ਕੁਝ ਵਿਸ਼ੇਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਮੁਤਾਬਕ ਮਹਿੰਦਰ ਪਾਲ ਸਿੰਘ (29) ਵਾਸੀ ਦਿੱਲੀ, ਗੁਰਤੇਜ ਸਿੰਘ (41) ਵਾਸੀ ਪੰਜਾਬ ਅਤੇ ਲਵਪ੍ਰੀਤ (21) ਵਾਸੀ ਹਰਿਆਣਾ ਕੋਲੋਂ ਤਿੰਨ ਪਿਸਤੌਲ ਅਤੇ ਸੱਤ ਕਾਰਤੂਸ ਬਰਾਮਦ ਹੋਏ ਹਨ।
ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਮਿਲੇ ਤਿੰਨ ਫੋਨਾਂ ਵਿੱਚ ਖਾਲਿਸਤਾਨ ਲਹਿਰ ਨਾਲ ਸਬੰਧਤ 'ਪ੍ਰਵਿਰਤੀ' ਵਾਲੀਆਂ ਵੀਡੀਓਜ਼ ਅਤੇ ਤਸਵੀਰਾਂ ਮਿਲੀਆਂ ਹਨ।
ਡਿਪਟੀ ਕਮਿਸ਼ਨਰ ਆਫ ਪੁਲੀਸ (ਵਿਸ਼ੇਸ਼) ਸੈੱਲ ਸੰਜੀਵ ਕੁਮਾਰ ਯਾਦਵ ਨੇ ਦੱਸਿਆ, ''ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਸਮਰਥਕ ਮਹਿੰਦਰ ਸਿੰਘ ਦੀਆਂ ਗਤੀਵਿਧੀਆਂ ਬਾਰੇ ਪੁਲੀਸ ਨੂੰ ਜਾਣਕਾਰੀ ਮਿਲੀ ਸੀ। ਉਹ ਕੌਮੀ ਰਾਜਧਾਨੀ ਵਿੱਚ ਅਤਿਵਾਦੀ ਗਤੀਵਿਧੀ ਕਰਨ ਦੀ ਯੋਜਨਾ ਬਣਾ ਰਿਹਾ ਸੀ। ਇਸ ਮਗਰੋਂ ਹਾਸਤਸਾਲ ਨੇੜੇ 15 ਜੂਨ ਨੂੰ ਨਾਕਾ ਲਾ ਕੇ ਮੋਹਿੰਦਰ ਨੂੰ ਕਾਬੂ ਕਰ ਲਿਆ ਗਿਆ। ਉਸ ਤੋਂ ਕੀਤੀ ਗਈ ਪੁੱਛ-ਪੜਤਾਲ ਮਗਰੋਂ ਲਵਪ੍ਰੀਤ ਨੂੰ ਹਰਿਆਣਾ ਦੇ ਕੈਥਲ ਜ਼ਿਲ੍ਹੇ 'ਚੋਂ ਗ੍ਰਿਫ਼ਤਾਰ ਕੀਤਾ ਗਿਆ। ਬਾਅਦ ਵਿੱਚ ਦੋਵਾਂ ਦੀ ਪੁੱਛ-ਪੜਤਾਲ ਦੇ ਆਧਾਰ 'ਤੇ ਪੁਲੀਸ ਨੇ ਪੰਜਾਬ ਦੇ ਮਾਨਸਾ ਤੋਂ ਗੁਰਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ।"
ਉਧਰ ਮਾਨਸਾ ਤੋਂ ਪੱਤਰਕਾਰ ਜੋਗਿੰਦਰ ਸਿੰਘ ਮਾਨ ਦੀ ਖਬਰ ਮੁਤਾਬਕ ਦਿੱਲੀ ਪੁਲੀਸ ਵੱਲੋਂ ਬੀਤੇ ਦਿਨੀਂ ਖਾਲਿਸਤਾਨ ਲਿਬਰੇਸ਼ਨ ਫਰੰਟ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਕਾਬੂ ਕੀਤੇ ਗੁਰਤੇਜ ਸਿੰਘ ਦੇ ਪਰਿਵਾਰ ਨੇ ਸਾਰਾ ਮਾਮਲਾ ਝੂਠਾ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਕਿਸੇ ਨੂੰ ਵੀ ਦਿੱਲੀ ਪੁਲੀਸ ਦੀ ਕਹਾਣੀ 'ਤੇ ਯਕੀਨ ਨਹੀਂ।
ਮਾਨਸਾ ਦੀ ਪੁਲੀਸ ਦਾ ਕਹਿਣਾ ਹੈ ਕਿ ਉਸ ਨੂੰ ਦਿੱਲੀ ਪੁਲੀਸ ਵੱਲੋਂ ਗੁਰਤੇਜ ਨੂੰ ਚੁੱਕਣ ਬਾਰੇ ਬਿਲਕੁਲ ਪਤਾ ਨਹੀਂ, ਜਦ ਕਿ ਦਿੱਲੀ ਪੁਲੀਸ ਦਾ ਕਹਿਣਾ ਹੈ ਕਿ ਉਸ ਨੇ 24 ਜੂਨ ਨੂੰ ਮਾਨਸਾ ਦੇ ਲਿੰਕ ਰੋਡ ਵਾਸੀ ਗੁਰਤੇਜ ਸਿੰਘ (55) ਨੂੰ ਖਾੜਕੂ ਗਤੀਵਿਧੀਆਂ ਦੇ ਦੋਸ਼ ਮਾਨਸਾ ਪੁਲੀਸ ਨੂੰ ਨਾਲ ਲੈ ਕੇ ਚੁੱਕਿਆ ਹੈ।
ਦਿੱਲੀ ਪੁਲੀਸ ਮੁਤਾਬਕ ਗੁਰਤੇਜ ਸਿੰਘ ਮਾਨਸਾ ਰਹਿੰਦਾ ਹੋਇਆ ਖਾਲਿਸਤਾਨ ਫੋਰਸ ਦਾ ਮੈਂਬਰ ਬਣਕੇ ਹਥਿਆਰ ਲੈ ਕੇ ਕਈ ਆਰਐੱਸਐੱਸ ਤੇ ਕਾਂਗਰਸੀ ਨੇਤਾਵਾਂ ਦੀ ਹੱਤਿਆ ਦੀ ਸਾਜ਼ਿਸ਼ ਘੜ ਰਿਹਾ ਸੀ। ਪੁਲੀਸ ਨੂੰ ਜਦੋਂ ਇਸ ਦੀ ਸੂਹ ਮਿਲੀ ਤਾਂ ਉਸ ਨੇ ਮਾਨਸਾ ਪੁਲੀਸ ਨੂੰ ਨਾਲ ਲੈ ਕੇ ਉਸ ਨੂੰ ਸ਼ਹਿਰ ਦੇ ਨਿੱਜੀ ਹਸਪਤਾਲ ਕੋਲੋਂ ਚੁੱਕ ਲਿਆ, ਜਿਸ ਤੋਂ ਬਾਅਦ ਦਿੱਲੀ ਵਿਖੇ ਗੁਰਤੇਜ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਮਾਨਸਾ ਰਹਿੰਦੀ ਗੁਰਤੇਜ ਸਿੰਘ ਦੀ ਪਤਨੀ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਬੇਕਸੂਰ ਹੈ ਤੇ ਉਹ ਅਜਿਹੀਆਂ ਗਤੀਵਿਧੀਆਂ 'ਚ ਹਿੱਸਾ ਨਹੀਂ ਲੈਂਦਾ। ਉਸ ਦਾ ਪਤੀ ਪਲੰਬਰ ਹੈ ਤੇ ਉਸ ਦਾ ਰਸੌਲੀ ਦਾ ਅਪ੍ਰੇਸ਼ਨ ਹੋਣ ਤੋਂ ਬਾਅਦ 24 ਜੂਨ ਨੂੰ ਉਹ ਸ਼ਹਿਰ ਦੇ ਹਸਪਤਾਲ ਵਿਖੇ ਉਸ ਨੂੰ ਦਵਾਈ ਦਿਵਾਉਣ ਗਿਆ ਸੀ, ਜਿਥੇ ਦਿੱਲੀ ਪੁਲੀਸ ਉਸ ਦੇ ਪਤੀ ਨੂੰ ਚੁੱਕ ਕੇ ਲੈ ਗਈ।
ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਖਾਲਸਾ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਰਮਨਦੀਪ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ, ਬਲਵੀਰ ਸਿੰਘ ਰਾਏਸਰ ਨੇ ਕਿਹਾ ਹੈ ਕਿ ਉਹ ਦਿੱਲੀ ਵਿਖੇ ਗੁਰਤੇਜ ਸਿੰਘ ਤੇ ਹੋਰਨਾਂ ਬੇਕਸੂਰ ਸਿੱਖਾਂ ਦਾ ਕੇਸ ਲੜਨਗੇ।
ਮਾਨਸਾ ਦੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਮਾਮਲਾ ਪੁਲੀਸ ਵਿਭਾਗ ਦੇ ਧਿਆਨ ਵਿੱਚ ਨਹੀਂ।

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026