Posted on July 2nd, 2020

<p>ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ (ਬੀਸੀ) ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਨਿੱਝਰ ਅਤੇ ਸਿੱਖਸ ਫਾਰ ਜਸਟਿਸ ਦੇ ਮੁੱਖ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ <br></p>
ਭਾਰਤ ਸਰਕਾਰ ਨੇ ਖ਼ਾਲਿਸਤਾਨ ਲਹਿਰ ਨਾਲ ਜੁੜੇ ਨੌਂ ਵਿਅਕਤੀਆਂ ਨੂੰ ਅਤਿਵਾਦੀ ਐਲਾਨਿਆ ਹੈ, ਜਿਨ੍ਹਾਂ 'ਚ ਸ਼ਾਂਤੀ ਅਤੇ ਦਲੀਲ ਨਾਲ ਗੱਲ ਕਰਨ ਵਾਲੇ ਸਿੱਖਸ ਫਾਰ ਜਸਟਿਸ ਦੇ ਮੁੱਖ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ (ਬੀਸੀ) ਦੇ ਲੋਕਾਂ ਵਲੋਂ ਚੁਣੇ ਮੁੱਖ ਸੇਵਾਦਾਰ ਹਰਦੀਪ ਸਿੰਘ ਨਿੱਝਰ ਵੀ ਸ਼ਾਮਲ ਹਨ।
ਭਾਰਤ ਸਰਕਾਰ ਦਾ ਦੋਸ਼ ਹੈ ਕਿ ਖ਼ਾਲਿਸਤਾਨ ਲਹਿਰ ਨਾਲ ਜੁੜੇ ਨੌਂ ਵਿਅਕਤੀਆਂ ਰਾਸ਼ਟਰ ਵਿਰੋਧੀ ਕਾਰਵਾਈਆਂ ਰਾਹੀਂ ਪੰਜਾਬ ਵਿੱਚ ਮੁੜ ਅਤਿਵਾਦ ਲਿਆਊਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਗ੍ਰਹਿ ਮੰਤਰਾਲੇ ਨੇ ਵਿਦੇਸ਼ਾਂ ਵਿੱਚ ਵਸਦੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ''ਸਰਹੱਦ ਪਾਰੋਂ ਹੁੰਦੇ ਦਹਿਸ਼ਤੀ ਕਾਰਿਆਂ ਵਿੱਚ ਸ਼ਮੂਲੀਅਤ'' ਕਾਰਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਲਾਈਆਂ ਹਨ।
ਗੁਰਪਤਵੰਤ ਸਿੰਘ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਤੋਂ ਇਲਾਵਾ ਯੂਕੇ ਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਪਰਮਜੀਤ ਸਿੰਘ, ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁੱਖ ਮੈਂਬਰ ਭੁਪਿੰਦਰ ਸਿੰਘ ਭਿੰਦਾ ਅਤੇ ਗੁਰਮੀਤ ਸਿੰਘ ਬੱਗਾ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਵਧਾਵਾ ਸਿੰਘ ਬੱਬਰ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ, ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਰਣਜੀਤ ਸਿੰਘ ਅਤੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਨੂੰ ਅਤਿਵਾਦੀ ਐਲਾਨਿਆ ਗਿਆ ਹੈ।

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026