Posted on July 10th, 2020

ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ, ਪਰਮਪਿਲਾ, ਉੜੀ (ਜੰਮੂ-ਕਸ਼ਮੀਰ)
ਜੰਮੂ- ਜੰਮੂ ਕਸ਼ਮੀਰ ਦੇ ਰਾਜਪਾਲ ਵਲੋਂ ਸੂਬੇ ਦਾ ਗੁਰਦੁਆਰਾ ਬੋਰਡ ਭੰਗ ਕਰਕੇ ਇਸਦਾ ਪ੍ਰਸ਼ਾਸਕ ਲਾਉਣ ਦੀਆਂ ਕਨਸੋਆਂ ਨੇ ਸਿੱਖ ਹਲਕਿਆਂ ਦੀ ਚਿੰਤਾ ਵਧਾ ਦਿੱਤੀ ਹੈ। ਕਰੋਨਾ ਮਹਾਮਾਰੀ ਕਾਰਨ ਇਸ ਦੀਆਂ ਚੋਣਾਂ ਨਹੀਂ ਹੋ ਸਕੀਆਂ, ਹੁਣ ਸਰਕਾਰ ਚੋਣਾਂ ਕਰਾਉਣ ਦੀ ਥਾਂ ਇਸ ਦਾ ਪ੍ਰਸ਼ਾਸਕ ਲਾਉਣਾ ਚਾਹੁੰਦੀ ਹੈ ਜਦਕਿ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਇਸ ਦੀ ਮਿਆਦ ਵਿਚ ਵਾਧਾ ਕਰ ਕੇ ਇਸ ਨੂੰ ਇਸੇ ਢੰਗ ਨਾਲ ਚੱਲਦਾ ਰੱਖਣਾ ਚਾਹੀਦਾ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਦੇ ਰਾਜਪਾਲ ਅਤੇ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਭੰਗ ਨਾ ਕਰਨ ਅਤੇ ਪ੍ਰਸ਼ਾਸਕ ਨਾ ਲਾਉਣ ਦੀ ਅਪੀਲ ਕੀਤੀ ਹੈ। ਬੀਤੇ ਦਿਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਲਈ ਆਖਿਆ ਗਿਆ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਸੂਬੇ ਦੇ ਰਾਜਪਾਲ ਨੂੰ ਪੱਤਰ ਵੀ ਭੇਜਿਆ ਹੈ। 
ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗੁਰਦੁਆਰਾ ਪ੍ਰਬੰਧ ਬੋਰਡ ਦਾ ਪ੍ਰਸ਼ਾਸਕ ਲਾਉਣ ਦਾ ਮਤਲਬ ਗੁਰਦੁਆਰੇ ਦੇ ਮਾਮਲਿਆਂ ਵਿਚ ਸਰਕਾਰ ਦੀ ਸਿੱਧੀ ਦਖ਼ਲਅੰਦਾਜ਼ੀ ਹੈ, ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਪ੍ਰਸ਼ਾਸਕ ਲਾਉਣ ਦੀ ਕਾਰਵਾਈ ’ਤੇ ਰੋਕ ਲਾਉਣ ਅਤੇ ਮੌਜੂਦਾ ਕਮੇਟੀ ਨੂੰ ਨਵੀਂ ਚੋਣ ਤਕ ਕੰਮ ਕਰਨ ਦਾ ਹੱਕ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਗੁਰਦੁਆਰਾ ਪ੍ਰਬੰਧਕ ਬੋਰਡ ਦੀ ਮਿਆਦ ਅੱਜ ਤਕ ਹੈ। ਉਨ੍ਹਾਂ ਨੇ ਜੰਮੂ ਕਸ਼ਮੀਰ ਸਿਵਲ ਸਰਵਿਸਿਜ਼ ਕਮਿਸ਼ਨ ਵਿਚ ਵੀ ਸਿੱਖ ਮੈਂਬਰ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਲਗਾਤਾਰ ਇਸ ਕਮਿਸ਼ਨ ਵਿਚ ਸਿੱਖ ਮੈਂਬਰ ਨਾਮਜ਼ਦ ਹੁੰਦਾ ਰਿਹਾ ਹੈ ਪਰ ਹੁਣ ਇਸ ਨੂੰ ਅਣਡਿੱਠ ਕੀਤਾ ਗਿਆ ਹੈ। 
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜੰਮੂ-ਕਸ਼ਮੀਰ ਵਿੱਚ ਮੌਜੂਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਨਵੀਂਆਂ ਚੋਣਾਂ ਹੋਣ ਤੱਕ ਮੌਜੂਦਾ ਕਮੇਟੀ ਨੂੰ ਹੀ ਕੰਮ ਕਰਨ ਦਿੱਤਾ ਜਾਵੇ। ਇੱਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਸ੍ਰੀ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਕੋਲ ਜੰਮੂ ਅਤੇ ਕਸ਼ਮੀਰ ਤੋਂ ਸਿੱਖ ਨੁਮਾਇੰਦਿਆਂ ਨੇ ਪਹੁੰਚ ਕੀਤੀ ਹੈ ਜਿਨ੍ਹਾਂ ਨੇ ਦੱਸਿਆ ਕਿ ਕੁਝ ਪੰਥ ਵਿਰੋਧੀ ਤਾਕਤਾਂ ਮਿਆਦ ਪੂਰੀ ਹੋਣ ਦੀ ਆੜ ਵਿੱਚ ਮੌਜੂਦਾ ਗੁਰਦੁਆਰਾ ਕਮੇਟੀ ਨੂੰ ਤੋੜਨਾ ਚਾਹੁੰਦੇ ਹਨ ਜੋ ਕਿ ਸਰਾਸਰ ਗਲਤ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਜੰਮੂ ਕਸ਼ਮੀਰ ਦੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣ।

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026

Posted on September 4th, 2026

Posted on September 3rd, 2026