Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਰੋਨਾ ਕਾਰਨ ਪੰਜਾਬ 'ਚ ਸਖਤੀ ਮੁੜ ਵਧਾਈ

Posted on July 13th, 2020

ਪੰਜਾਬ ਵਿੱਚ ਕਰੋਨਾ ਕੇਸਾਂ ਦੀ ਵਧ ਰਹੀ ਗਿਣਤੀ ਕਾਰਨ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ 'ਚ ਜਨਤਕ ਇਕੱਠਾਂ ’ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਸਮਾਜਿਕ ਸਮਾਗਮਾਂ ਵਿੱਚ ਹੁਣ ਪੰਜ ਵਿਅਕਤੀ ਸ਼ਾਮਲ ਹੋ ਸਕਣਗੇ ਜਦਕਿ ਵਿਆਹਾਂ ਸ਼ਾਦੀਆਂ 'ਤੇ 50 ਤੋਂ ਘਟਾ ਕੇ 30 ਵਿਅਕਤੀਆਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ।

ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੂੰ ਐੱਫ ਆਈ ਆਰ ਦਰਜ ਕਰਨ ਲਈ ਆਖਿਆ ਗਿਆ ਹੈ। ਉਲੰਘਣਾ ਕਰਨ ਵਾਲੇ ਮੈਰਿਜ ਹਾਲਾਂ, ਹੋਟਲਾਂ ਦੇ ਲਾਇਸੈਂਸ ਰੱਦ ਕੀਤੇ ਜਾ ਸਕਣਗੇ।

ਇਸੇ ਤਰ੍ਹਾਂ ਕੰਮ ਵਾਲੀਆਂ ਥਾਵਾਂ ਅਤੇ ਦਫ਼ਤਰਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।



Archive

RECENT STORIES